ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੀਆਂ ਹਦਾਇਤਾਂ
ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਬਦਵਾਲ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਪਿੰਡ ਦੇ ਲਗਭਗ 100 ਵਿਅਕਤੀਆਂ ਵਲੋਂ ਹਿੱਸਾ ਲਿਆ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੌਜੂਦ ਲੋਕਾਂ ਨਾਲ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।ਉਹਨਾਂ ਇਸ ਮੌਕੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱੱਖਦੇ ਹਨ ਤਾਂ ਉਹ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹੋ, ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media