ਸਮਰਾਲਾ, 11 ਅਗਸਤ (ਪੰਜਾਬ ਪੋਸਟ- ਕੰਗ) – ਅੱਜ ਏਥੇ ਇੱਕ ਸਾਂਝੇ ਬਿਆਨ ਵਿੱਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰਾਂ ਸਰਵ ਪੇ੍ਰਮ ਸਾਗਰ ਸ਼ਰਮਾ,
ਮਹਿੰਦਰ ਸਿੰਘ ਫਿਰੋਜ਼ਪੁਰ, ਕੇਵਲ ਸਿੰਘ ਕਪੂਰਥਲਾ ਨੇ ਦੱਸਿਆ ਕਿ ਸਰਕਾਰ ਨੇ ਅਜੇ ਤੱਕ 01-01-2017 ਤੋਂ ਮਹਿੰਗਾਈ ਭੱਤੇ ਦੀ ਕਿਸ਼ਤ ਜੋ ਕਿ ਕੇਂਦਰ ਸਰਕਾਰ ਨੇ ਰਿਵਾਈਜ਼ਡ ਗ੍ਰੇਡਾਂ ਅਨੁਸਾਰ 4 ਪ੍ਰਤੀਸ਼ਤ ਐਲਾਨੀ ਸੀ, ਹੁਣ ਤੱਕ ਹੁਕਮ ਜਾਰੀ ਨਹੀਂ ਕੀਤੇ, ਜਦੋਂ ਕਿ ਪਿਛਲੀਆਂ ਸਰਕਾਰਾਂ ਹੁਣ ਤੱਕ ਦਿੰਦੀਆਂ ਆ ਰਹੀਆਂ ਸਨ।ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਆਪਣੀ ਆਖਰੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪਟਿਆਲਾ ਵਿਖੇ ਆਖਿਆ ਸੀ ਕਿ 6 ਵੇਂ ਪੰਜਾਬ ਕਮਿਸ਼ਨ ਤੋਂ ਛੇਤੀ ਹੀ ਰਿਪੋਰਟ ਲੈ ਕੇ 15 ਅਪ੍ਰੈਲ 2017 ਤੱਕ ਲਾਗੂ ਕਰ ਦਿੱਤਾ ਜਾਵੇਗਾ, ਪਰ ਹੁਣ ਜਾਣ ਬੁੱਝ ਕੇ ਘੇਸਲ ਮਾਰ ਲਈ ਹੈ।ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮੀਟਿੰਗ ਲਈ ਬੇਨਤੀ ਕੀਤੀ ਸੀ ਜੋ ਹੁਣ ਤੱਕ ਨਹੀਂ ਸੱਦੀ ਗਈ। ਜਿਸ ਵਿੱਚ 15 ਪ੍ਰਤੀਸ਼ਤ ਅੰਤਰਮ ਰਾਹਤ ਦੇਣ ਲਈ, 22 ਮਹੀਨਿਆਂ ਦੇ ਰਹਿੰਦੇ ਬਕਾਇਆਂ ਦੀ ਅਦਾਇਗੀ, ਗੰਭੀਰ ਬਿਮਾਰੀਆਂ ਵਿੱਚ ਗ੍ਰਸਤ ਪੈਨਸ਼ਨਰਾਂ ਦੇ ਮੈਡੀਕਲ ਬਿਲ ਜੋ ਲਗਭਗ 4 ਸਾਲਾਂ ਤੋਂ ਨਹੀਂ ਦਿੱਤੇ ਗਏ ਅਤੇ ਪਿਛਲੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਦੇ ਹੁਕਮ ਵੀ ਹੁਣ ਤੱਕ ਜਾਰੀ ਨਹੀਂ ਕੀਤੇ ਗਏ।ਕਨਵੀਨਰਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਜੇ ਉਪਰੋਕਤ ਮੰਗਾਂ ਦਾ ਨਿਪਟਾਰਾ ਤੁਰੰਤ ਨਾ ਕੀਤਾ ਗਿਆ ਤਾਂ ਪੰਜਾਬ ਭਰ ਦੇ ਸਾਢੇ ਤਿੰਨ ਲੱਖ ਪੈਨਸ਼ਰ ਸਰਕਾਰ ਨਾਲ ਆਰ-ਪਾਰ ਦਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media