ਸਮਰਾਲਾ, 11 ਅਗਸਤ (ਪੰਜਾਬ ਪੋਸਟ- ਕੰਗ) -ਇੱਥੋਂ ਤਜ਼ਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਡੀ-
ਵਾਰਮਿੰਗ ਦਿਵਸ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਏ.ਐਨ. ਐਮ ਚਰਨਜੀਤ ਕੌਰ ਦੀ ਦੇਖ-ਰੇਖ ਹੇਠ ਖਾਣਾ ਖਾਣ ਤੋਂ ਬਾਅਦ ਐਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਗਈ ਤਾਂ ਜੋ ਬੱਚਿਆਂ ਨੰੂ ਪੇਟ ਦੇ ਕੀੜਿਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਮਾ. ਸੰਜੀਵ ਕੁਮਾਰ ਨੇ ਦੱਸਿਆ ਕਿ ਸਾਨੂੰ ਭੋਜਨ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥ ਧੋਣੇ ਚਾਹੀਦੇ ਹਨ। ਢੱਕਿਆ ਹੋਇਆ ਭੋਜਨ ਖਾਣਾ ਚਾਹੀਦਾ ਹੈ।ਅਗਰ ਅਸੀਂ ਇੰਝ ਨਹੀਂ ਕਰਦੇ ਤਾਂ ਸਾਨੂੰ ਕਈ ਤਰਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨ ਦੇ ਨਾਲ-ਨਾਲ ਪੇਟ ਦੀਆਂ ਬਿਮਾਰੀਆਂ ਵੀ ਲੱਗ ਜਾਂਦੀਆਂ ਹਨ।ਇਸ ਮੌਕੇ ਮੈਡਮ ਪਰਮਿੰਦਰ ਕੌਰ, ਲਖਵੀਰ ਕੌਰ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media