Monday, October 5, 2026

ਸਿਕਲੀਗਰ ਸਿੱਖਾਂ ਦੀ ਸਹਾਇਤਾ ਲਈ ਸਬ ਕਮੇਟੀ ਦਾ ਗਠਨ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਸਮੇਤ ਵੱਖ-ਵੱਖ ਥਾਵਾਂ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੀ ਸਹਾਇਤਾ ਕਰਨ ਦੇ ਫੈਸਲੇ ਨੂੰ ਅਮਲ ਵਿਚ SGPCਲਿਆਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੋਂ ਇਲਾਵਾ, ਗੁਰਦੀਪ ਸਿੰਘ ਭਾਟੀਆ ਇੰਦੌਰ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਦੁਆਰਾ ਇੰਸਪੈਕਟਰ ਰੇਸ਼ਮ ਸਿੰਘ ਸ਼ਾਮਲ ਕੀਤੇ ਗਏ ਹਨ।ਇਹ ਕਮੇਟੀ ਮੱਧ ਪ੍ਰਦੇਸ਼ ਦੇ ਉਨ੍ਹਾਂ ਸਿਕਲੀਗਰ ਸਿੱਖਾਂ ਨੂੰ ਮਾਲੀ ਸਹਾਇਤਾ ਦੇਵੇਗੀ ਜਿਨ੍ਹਾਂ ‘ਤੇ ਪਿਛਲੇ ਦਿਨੀਂ ਸਥਾਨਕ ਪੁਲਿਸ ਵੱਲੋਂ ਕੇਸ ਦਰਜ ਕਰ ਦਿੱਤੇ ਗਏ ਸਨ।ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵਿਚ ਹੋਏ ਫੈਸਲੇ ਅਨੁਸਾਰ ਇਹ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਅਤੇ ਸਿਕਲੀਗਰ ਸਿੱਖ ਬੀਬੀਆਂ ਲਈ ਸਿਲਾਈ ਕਢਾਈ ਸੈਂਟਰ ਖੋਲ੍ਹਣ ਸਬੰਧੀ ਵਿਸਥਾਰਤ ਰਿਪੋਰਟ ਵੀ ਪੇਸ਼ ਕਰੇਗੀ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿਕਲੀਗਰ ਸਿੱਖ ਕੌਮ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਚਨਬੱਧ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply