Wednesday, October 14, 2026

ਯੂਨੀਵਰਸਿਟੀ ‘ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

PPN1208201715  ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੱਜ ਇਥੇ ਤੀਆਂ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ।ਇਸ ਵਿਚ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਤੋਂ ਇਲਾਵਾ ਕਰਮਚਾਰੀ ਵੀ ਹਾਜਰ ਸਨ।ਵਿਭਾਗ ਦੀ ਮੁਖੀ, ਡਾ. ਰਮਿੰਦਰ ਕੌਰ ਨੇ ਸਾਰਿਆਂ ਸਵਾਗਤ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੀਆਂ ਧੀਆਂ ਨੂੰ ਸਮਰਪਿਤ ਹੈ ਅਤੇ ਇਹ ਸਾਨੂੰ ਸਾਡੀ ਪੁਰਾਤਨ ਅਮੀਰ ਵਿਰਸੇ ਦੀ ਯਾਦ ਦਿਵਾਉਂਦਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਸਮਾਜਿਕ ਤਿਉਹਾਰਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਆਪਣੇ ਵਿਰਸੇ ਨਾਲ ਜੁੜੇ ਰਹਿਣ।ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਜਿਹੇ ਤਿਉਹਾਰ ਵੱਧ ਤੋਂ ਵੱਧ ਮਨਾਏ ਜਾਣ ਤਾਂ ਜੋ ਵਿਦਿਆਰਥੀ ਆਪਣੀ ਵਡਮੁੱਲੀ ਵਿਰਾਸਤ ਨਾਲ ਜੁੜ ਸਕਣ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਤੀਆਂ ਨਾਲ ਸਬੰਧਤ ਲੋਕ ਗੀਤ, ਟੱਪੇ ਅਤੇ ਹੋਰ ਵੰਨਗੀਆਂ ਪੇਸ਼ ਕੀਤੀਆਂ ਗਈਆਂ।ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੀਂਘਾਂ ਝੂਟਣ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਮਾਲ੍ਹ ਪੂੜੇ, ਖੀਰ ਅਤੇ ਜਲੇਬੀਆਂ ਦਾ ਵੀ ਵਰਤਣ ਹੋਇਆ।   PPN1208201716PPN1208201717

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply