ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ, ਪ੍ਰੋ. ਸੁਬੋਧ ਕੁਮਾਰ 15 ਅਗਸਤ, 2017 ਨੂੰ ਅਜਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰੋ. ਸੁਬੋਧ ਕੁਮਾਰ 15 ਅਗਸਤ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 8.00 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਨਗੇ।ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀ ਰਾਸ਼ਟਰੀ ਗੀਤ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕਰਨਗੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media