ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਸੰਘਰਸ਼ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੇ 13 ਅਗਸਤ ਦਿਨ ਐਤਵਾਰ ਨੂੰ
ਉਨ੍ਹਾਂ ਦੇ ਜੱਦੀ ਗ੍ਰਹਿ ਦਾਸੂਵਾਲ ਤਹਿ. ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ ਮਨਾਏ ਜਾ ਰਹੇ 25ਵੇਂ ਸਲਾਨਾ ਸ਼ਹੀਦੀ ਸਮਾਗਮ ਦੇ ਵਿੱਚ ਸਮੂੰਹ ਪੰਥ ਦਰਦੀਆਂ ਤੇ ਪੰਥਕ ਹਮਾਇਤੀਆਂ ਨੂੰ ਪਹੁੰਚਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼ਹੀਦ ਭਾਈ ਸੁੱਖਦੇਵ ਸਿੰਘ ਬੱਬਰ ਦੀ ਦੂਰਅੰਦੇਸ਼ੀ ਸੋਚ ਸਦਕਾ ਸਿੱਖ ਸੰਘਰਸ਼ ਸਫਲਤਾ ਦੀ ਲੀਹੇ ਪੈਣ ਦੇ ਨਾਲ-ਨਾਲ ਵੱਧਿਆ ਫੁੱਲਿਆ।ਪਰ ਅਫਸੋਸ ਕਿ ਕੁੱਝ ਕਾਲੀਆ ਭੇਡਾਂ ਕਾਰਨ ਸੰਘਰਸ਼ ਉਹ ਮੁਕਾਮ ਨਾ ਹਾਸਲ ਕਰ ਸਕਿਆ।ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਅੰਮ੍ਰਿਤਸਰ ਇਹੋ ਜਿਹੇ ਸ਼ਹੀਦਾਂ ਦੀ ਸ਼ਹੀਦੀ ਦੀ ਕਦਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਮੇਸ਼ਾ ਖੜਾ ਰਿਹਾ ਹੈ ਤੇ ਹਮੇਸ਼ਾ ਰਹੇਗਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media