ਅੰਮਿ੍ਤਸਰ, 12 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) ਸਥਾਨਕ ਵਿਰਸਾ ਵਿਹਾਰ ਵਿਖੇ ਫੋਕਲੋਰ ਰਿਸਰਚ ਅਕਾਦਮੀ (ਰਜਿ.) ਦੀ ਇੱਕ ਮੀਟਿੰਗ ਜਸਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਅਧੀਨ ਹੋਈ।ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 13-14 ਅਗਸਤ ਦੇ ਪ੍ਰੋਗਰਾਮਾਂ ਦੇ ਸਿਲਸਿਲੇ `ਚ 13 ਅਗਸਤ ਨੂੰ ਦੁਪਹਿਰ ਸਮੇਂ ਜਲਿਆਂ ਵਾਲੇ ਬਾਗ ਤੋਂ ਜਯੋਤੀ ਜਗਾ ਕੇ ਅਕਾਦਮੀ ਦੇ ਮੈਂਬਰ ਅਮਨ ਦੇ ਦੋਸਤੀ ਦੇ ਕਾਫ਼ਲੇ ਦੇ ਰੂਪ ਵਿੱਚ ਅਟਾਰੀ ਵਾਹਗਾ ਸਰਹੱਦ `ਤੇ 1947 ਦੀ ਵੰਡ ਸਮੇਂ ਮਾਰੇ ਗਏ 10 ਲੱਖ ਨਿਰਦੋਸ਼ ਲੋਕਾਂ ਦੀ ਯਾਦ ਵਿੱਚ ਬਣਾਏ ਗਏ ਸਮਾਰਕ ਉਤੇ ਫੁੱਲ ਮਾਲਾਵਾਂ ਭੇਂਟ ਕਰਨ ਦੀ ਰਸਮ ਅਦਾ ਕਰਨਗੇ।ਇਸ ਮੀਟਿੰਗ ਵਿੱਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਜਨਰਲ ਸਕੱਤਰ ਗੁਰਦੇਵ ਸਿੰਘ ਮਹਿਲਾਂਵਾਲਾ, ਦਿਲਬਾਗ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਜਤਿੰਦਰ ਸਿੰਘ ਸਫ਼ਰੀ, ਕਰਮਜੀਤ ਕੌਰ, ਕਮਲ, ਪਿ੍ਰਥੀਪਾਲ ਸਿੰਘ, ਓਂਕਾਰ ਸਿੰਘ, ਰਾਜਾਤਾਲ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …