Thursday, August 6, 2026

ਡੀ.ਏ.ਵੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

PPN1208201706ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ `ਫੈਸਟ ਓ ਸਕਿੱਲ` ਵਿੱਚ ਆਪਣਾ ਸ਼ਾਨਦਾਰ ਜਲਵਾ ਦਿਖਾਇਆ । ਇਸ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਆਪਣੇ ਸਿਰਜਨਾਤਮਕ ਵਿਚਾਰਾਂ ਨੂੰ ਪੇਸ਼ ਕਰਨ ਦਾ ਮੌਕਾ ਮਿਲਿਆ। ਮਾਧਵ ਅਰੋੜਾ (ਜਮਾਤ ਬਾਰ੍ਹਵੀਂ) ਅਤੇ ਸ਼ਾਂਤਨੂੰ ਜੇਟਲੀ (ਜਮਾਤ ਬਾਰ੍ਹਵੀਂ) ਨੇ `ਸ਼ਾਰਕ ਟੈਂਕ` ਦੇ ਪਹਿਲੇ ਪੱਧਰ ਤੇ ਦੂਜਾ ਇਨਾਮ ਅਤੇ ਮਨਸਿਮਰਨਜੋਤ ਕੌਰ ਭੂਟਰ (ਜਮਾਤ ਬਾਰ੍ਹਵੀਂ) ਨੇ `ਐਕਸਪਰੈਸ ਦਾ ਅਨਐਕਸਪਰੈਸ` ਦੇ  ਦੂਜੇ ਪੱਧਰ ਤੇ ਦੂਜਾ  ਇਨਾਮ ਜਿੱਤਿਆ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ।ਸਕੂਲ ਦੀ ਮੁੱਖ ਅਧਿਆਪਿਕਾ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ `ਤੇ ਖੁ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply