Wednesday, April 29, 2026

ਸਾਵਣ ਮੇਲਾ ਤੇ 71ਵਾਂ ਆਜ਼ਾਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਸਾਵਣ ਮੇਲਾ ਤੇ PPN130820170571ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸਰਦਾਰ ਸੁਰਜੀਤ ਸਿੰਘ, ਇੰਜੀਂ. ਸਰਦਾਰ ਨਵਦੀਪ ਸਿੰਘ ਤੇ ਸਰਦਾਰ ਰਣਦੀਪ ਸਿੰਘ ਦਾ ਪਹੁੰਚਣ `ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਮਰਜੀਤ ਕੌਰ ਨੇ ਸਵਾਗਤ ਕੀਤਾ।ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।”ਰੁੱਖ ਲਗਾਉ ਧਰਤੀ ਬਚਾਓ” ਮੁਹਿੰਮ ਤਹਿਤ ਸਕੂਲ ਵਿਚ ਵੱਖ-ਵੱਖ ਤਰਾਂ ਦੇ ਬੂਟੇ ਲਗਾਏ ਗਏ।ਵਿਦਿਆਰਥੀਆਂ ਦੇ ਮਨੋਰੰਜਨ ਦੇ ਲਈ ਪੰਗੂੜੇ ਤੇ ਖਾਣ-ਪੀਣ ਦੇ ਸਟਾਲ ਲਗਾਏ ਗਏ।ਮੈਂਬਰ ਇੰਚਾਰਜ ਨਵਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਪ੍ਰਵਾਨਿਆਂ ਬਾਰੇ ਜਾਣੂ ਕਰਵਾਉਂਦਿਆਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸਿੱਖਾਂ ਵਲੋਂ ਦਿੱਤਅਿਾਂ ਕੁਰਬਾਨੀਆਂ ਬਾਰੇ ਦੱਸਿਆ।ਉਨਾਂ ਕਿਹਾ ਕਿ ਤੀਆਂ ਸਾਡੇ ਪੰਜਾਬੀਆਂ ਦਾ ਵਿਰਸਾ ਹੈ ਜੋ ਕਿ ਕੁੜੀਆਂ ਬਹੁਤ ਸ਼ੌਂਕ ਨਾਲ ਮਨਾਉਂਦੀਆਂ ਹਨ ਤੇ ਇਸ ਦਿਨ ਪੀਂਘਾਂ ਝੂਟਦੀਆਂ ਹਨ।ਵਿਦਿਆਰਥੀਆਂ ਤੇ ਉਨਾ ਦੇ ਮਾਪਿਆਂ ਨੇ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply