Thursday, April 30, 2026

ਈਸੜੂ ਦੀ ਕਾਨਫਰੰਸ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ – ਬੀਬੀ ਪਰਮਜੀਤ ਕੰਗ

ਸਮਰਾਲਾ, 13 ਅਗਸਤ (ਪੰਜਾਬ ਪੋਸਟ- ਕੰਗ) – ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਤੇ ਕੌਂਸਲਰ ਬੀਬੀ ਪਰਮParamjit Kaur Kangਜੀਤ ਕੌਰ ਕੰਗ ਦੀ ਅਗਵਾਈ ਹੇਠ ਹਲਕਾ ਸਮਰਾਲਾ ਦੀਆਂ ਬੀਬੀਆਂ ਦੀ ਇੱਕ ਜਰੂਰੀ ਮੀਟਿੰਗ ਈਸੜੂ ਕਾਨਫਰੰਸ ਦੇ ਸਬੰਧ ਵਿੱਚ ਸੱਦੀ ਗਈ।ਜਿਸ ਵਿੱਚ ਸਮਰਾਲਾ ਇਲਾਕੇ ਦੀਆਂ ਸੈਂਕੜੇ ਬੀਬੀਆਂ ਨੇ ਸ਼ਿਰਕਤ ਕੀਤੀ।ਇਸ ਮੌਕੇ ਪਰਮਜੀਤ ਕੌਰ ਕੰਗ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਮਾਂ ਪਾਰਟੀ ਹੈ, ਜਿਸ ਨੇ ਹਮੇਸ਼ਾਂ ਹੀ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਮਾਣ ਇੱਜਤ ਦਿੱਤਾ ਹੈ।15 ਅਗਸਤ ਨੂੰ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿੱਚ ਹੋਣ ਜਾ ਰਹੀ  ਕਾਨਫਰੰਸ ਵਿੱਚ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸ਼ਮੂਲੀਅਤ ਵੱਡੀ ਗਿਣਤੀ ਵਿੱਚ ਹੋਵੇਗੀ। ਇਸ ਕਾਨਫਰੰਸ ਸਬੰਧੀ ਬੀਬੀਆਂ ਨਾਲ ਮੀਟਿੰਗਾਂ ਕਰਕੇ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ, ਇਸ ਨੂੰ ਅੱਖੋਂ ਉਹਲੇ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਉਨਾਂ ਦੇ ਨਾਲ ਬੀਬੀ ਬਲਜਿੰਦਰ ਕੌਰ ਖੀਰਨੀਆਂ ਕੌਮੀ ਜਨਰਲ ਸਕੱਤਰ, ਬੀਬੀ ਅੰਮਿ੍ਰਤ ਪੁਰੀ ਸੀਨੀਅਰ ਮੀਤ ਪ੍ਰਧਾਨ ਤੇ ਕੌਂਸਲਰ, ਬੀਬੀ ਰਵਿੰਦਰ ਕੌਰ ਸ਼ਹਿਰੀ ਪ੍ਰਧਾਨ, ਬੀਬੀ ਕਰਮਜੀਤ ਕੌਰ, ਬੀਬੀ ਰੁਪਿੰਦਰ ਕੌਰ ਬਲਾਲਾ, ਅਨੂ ਰਾਣੀ ਤੇ ਹੋਰ ਬੀਬੀਆਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply