ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਡਿਪਲੋਮਾ ਇੰਜਨੀਅਰ ਐਸੋਸੀਏਸ਼ਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਪੰਜਾਬ ਦੇ ਸੱਦੇ ’ਤੇ ਜ਼ੋਨ
ਸੰਗਰੂਰ ਦੇ ਡਿਪਲੋਮਾ ਇੰਜਨੀਅਰ ਆਪਣੀਆਂ ਮੰਗਾਂ ਮੰਨਵਾਉਣ ਲਈ ਸਰਕਲ ਦਫ਼ਤਰ ਅੱਗੇ ਰੋਸ ਧਰਨੇ ’ਤੇ ਡਟੇ ਹੋਏ ਹਨ।ਧਰਨਾਕਾਰੀਆਂ ਨੇ ਐਲਾਨ ਕੀਤਾ ਹੈ ਕਿ 18 ਅਗਸਤ ਤੱਕ ਸੰਘਰਸ਼ ਜਾਰੀ ਰਹੇਗਾ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਡਿਪਲੋਮਾ ਇੰਜਨੀਅਰ ਐਸੋਸੀਏਸ਼ਨ ਦੇ ਸੰਗਰੂਰ ਜ਼ੋਨ ਦੇ ਪ੍ਰਧਾਨ ਜਗਜੀਤ ਸਿੰਘ ਜਵੰਧਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੀਸੀਪੀ ਦਾ ਮਸਲਾ ਲਗਾਤਾਰ ਲਟਕਾਇਆ ਜਾ ਰਿਹਾ ਹੈ ਜਿਸ ਕਾਰਨ ਪਿਛਲੇ ਦੋ ਸਾਲ ਤੋਂ ਤਰੱਕੀਆਂ ਬਾਕਾਇਆ ਪਈਆਂ ਹਨ।ਉਨ੍ਹਾਂ ਕਿਹਾ ਕਿ ਬਗੈਰ ਕਿਸੇ ਕਾਰਨ ਦੇ ਇੰਜਨੀਅਰਾਂ ਦੀਆਂ ਬਦਲੀਆਂ ਦੂਰ ਦਰਾਡੇ ਕਰ ਦਿੱਤੀਆਂ ਹਨ ਜਿਸ ਕਾਰਨ ਇੰਜਨੀਅਰਾਂ ਵਿੱਚ ਭਾਰੀ ਰੋਸ ਹੈ।ਐਸੋਸੀਏਸ਼ਨ ਆਗੂ ਕਰਮਜੀਤ ਸਿੰਘ ਬੀਹਲਾ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਦੇ ਕੰਮ ਦੇ ਨਾਮ ’ਤੇ ਜੂਨੀਅਰ ਇੰਜਨੀਅਰਾਂ ਉਪਰ ਵਾਧੂ ਬੋਝ ਪਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਦੇ ਫੋਕੇ ਵਾਅਦਿਆਂ ਉਪਰ ਯਕੀਨ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਮੰਗਾਂ ਦਾ ਨਿਪਟਾਰਾ ਨਹੀਂ ਹੋ ਜਾਂਦਾ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ 18 ਅਗਸਤ ਤੱਕ ਧਰਨਾ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ, ਉਸ ਤੋਂ ਬਾਅਦ ਸਥਿਤੀ ਉਪਰ ਵਿਚਾਰ ਕਰਕੇ ਅੱਗੇ ਸੰਘਰਸ਼ ਉਲੀਕਿਆ ਜਾਵੇਗਾ।ਬੁਲਾਰਿਆਂ ਨੇ ਮੰਗ ਕੀਤੀ ਕਿ ਜੂਨੀਅਰ ਇੰਜਨੀਅਰਾਂ ਦੀਆਂ ਬਗੈਰ ਕਿਸੇ ਸ਼ਿਕਾਇਤ ਜਾਂ ਬਗੈਰ ਕਿਸੇ ਹੋਰ ਕਾਰਨ ਦੇ ਦੂਰ-ਦਰਾਡੇ ਕੀਤੀਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ, ਵਾਧੂ ਡਿਊਟੀਆਂ ਤੋਂ ਫ਼ਾਰਗ ਕੀਤਾ ਜਾਵੇ, ਡੀ.ਸੀ.ਪੀ ਦਾ ਲਟਕ ਰਿਹਾ ਮਾਮਲਾ ਤੁਰੰਤ ਹੱਲ ਕੀਤਾ ਜਾਵੇ।ਇਸ ਮੌਕੇ ਜਨਰਲ ਸਕੱਤਰ ਨਵਜੋਤ ਸਿੰਘ ਜੌਹਲ, ਮਨਿੰਦਰਪਾਲ ਸਿੰਘ, ਐਸ.ਡੀ.ਓ ਹਰੀਚਰਨ ਦਾਸ, ਜੋਗਿੰਦਰ ਸਿੰਘ, ਦਰਸ਼ਨ ਸਿੰਘ, ਹਤਿੰੰਦਰ ਸ਼ਰਮਾ, ਅਮਿਤਵੀਰ ਸਿੰਘ ਢਿੱਲੋਂ, ਮਨਦੀਪ ਸਿੰਘ, ਗੋਵਿੰਦਰ ਸਿੰਗਲਾ, ਭੁਪਿੰਦਰ ਸਿੰਘ ਆਦਿ ਮੌਜੂਦ ਸਨ ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media