ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਪ੍ਰਿੰਸੀਪਲ /ਡਾਇਰੈਕਟਰ ਡਾ.
ਧਰਮਵੀਰ ਸਿੰਘ ਦੀ ਅਗਵਾਈ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਪੰਜਾਬ ਸਰਕਾਰ ਦੇ ਅੰਮ੍ਰਿਤਸਰ ਤੋਂ ਵਿਧਾਇਕ ਰਾਜਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਦੇ ਤੌਰ `ਤੇ ਸ਼ਿਕਰਤ ਕੀਤੀ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਬਾਕੀ ਮਹਿਮਾਨਾਂ ਨੂੰ `ਜੀ ਆਇਆ ਆਖਿਆ` ਅਤੇ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਦੇ ਹਨ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਹੋਇਆ ਅਤੇ ਫਿਰ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਸਵਾਗਤੀ ਗੀਤ, ਪੰਜਾਬੀ ਲੋਕ ਸ਼ਾਜ ਅਤੇ ਮੇਲਾ ਤੀਆਂ ਦਾ ਲਘੂ ਨਾਟਕ ਵਿਸ਼ੇਸ਼ ਖਿੱਚ ਦਾ ਕੇਂਦਰ ਸਨ।ਅੱਠਵੀਂ ‘ਬੀ’ ਦੀ ਵਿਦਿਆਰਥਣ ਗੁਰਲੀਨ ਕੌਰ ਵੱਲੋਂ ਪੰਜਾਬੀ ਲੋਕ ਗੀਤ ਵੀ ਪੇਸ਼ ਕੀਤਾ ਗਿਆ।ਇਸ ਮੌਕੇ ਸੈਸ਼ਨ 2016-17 ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ‘ਏ-1’ ਗ੍ਰੇਡ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਮੁੱਖ ਮਹਿਮਾਨ ਰਾਜਕੁਮਾਰ ਵੇਰਕਾ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸਾਂਭ ਕੇ ਰੱਖਣ ਅਤੇ ਆਪਣੇ ਮਾਤਾ ਪਿਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਇੱਕ ਕਵਿਤਾ ਰਾਹੀਂ ਦਿੱਤੀ।ਦੀਵਾਨ ਦੇ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਨੇ ਆਪਣੇ ਸੰਬੋਧਨ ਰਾਹੀਂ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਸਾਵਣ ਦੇ ਮਹੀਨੇ ਦੀ ਮਹੱਤਤਾ ਤੇ ਚਾਨਣ ਪਾਇਆ।ਪ੍ਰੋਗਰਾਮ ਦੇ ਅੰਤ ਵਿੱਚ ਪੰਜਾਬ ਦਾ ਮੁੱਖ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ।ਆਨਰੇਰੀ ਸੈਕਟਰੀ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਜਸਵਿੰਦਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਬਾਕੀ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸਾਹਨੀ, ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ, ਅਰੀਦਮਨ ਸਿੰਘ ਮਾਹਲ, ਰਮਨੀਕ ਸਿੰਘ, ਸੁਰਜੀਤ ਸਿੰਘ, ਜੱਜਬੀਰ ਸਿੰਘ ਵਾਲੀਆ, ਪ੍ਰੋਫੈਸਰ ਸੂਬਾ ਸਿੰਘ, ਪ੍ਰਿੰਸੀਪਲ ਰਵਿੰਦਰ ਕੌਰ ਬਮਰਾ, ਮੁੱਖ ਅਧਿਆਪਕਾ ਸ੍ਰੀਮਤੀ ਰੇਣੂ ਅਹੁਜਾ, ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਕਿਰਨਜੋਤ ਕੌਰ, ਅਧਿਆਪਕ, ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media