Wednesday, November 11, 2026

ਸ਼ੀਸ਼ਾ ਦੇਖੇ ਬਗੈਰ ਸੁੰਦਰ ਦਸਤਾਰ ਸਜਾਉਣ ਵਾਲੇ ਕਾਕੇ ਨੂੰ ਮਿਲਿਆ ਨਕਦ ਇਨਾਮ

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਅਤੇ ਐਡੀਸ਼ਨਲ ਸਕੱਤਰ

ACD Systems Digital Imaging

ਸੁਖਦੇਵ ਸਿੰਘ ਭੂਰਾ ਕੋਹਨਾ ਨੇ ਕਾਕਾ ਅਵਤਾਰ ਸਿੰਘ ਨੂੰ ਵੱਖ-ਵੱਖ ਦਸਤਾਰ ਮੁਕਾਬਲਿਆਂ ਦੌਰਾਨ ਸ਼ੀਸ਼ਾ ਦੇਖੇ ਬਗੈਰ ਸੁੰਦਰ ਦਸਤਾਰ ਸਜਾਉਣ ਕਰਕੇ 5100/- ਰੁਪਏ ਦਾ ਚੈੱਕ ਇਨਾਮ ਵਜੋਂ ਦਿੱਤਾ।ਪਟਿਆਲਾ ਨਿਵਾਸੀ ਗੁਰਸੇਵਕ ਸਿੰਘ ਦੇ ਹੋਣਹਾਰ ਸਪੁੱਤਰ ਕਾਕਾ ਅਵਤਾਰ ਸਿੰਘ ਵੱਲੋਂ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਹੋਏ ਇੱਕ ਦਸਤਾਰ ਮੁਕਾਬਲੇ ਦੌਰਾਨ ਅੱਖਾਂ ਉਪਰ ਪੱਟੀ ਬੰਨ੍ਹ ਕੇ ਥੋੜੇ ਸਮੇਂ ਵਿਚ ਸੁੰਦਰ ਦਸਤਾਰ ਸਜਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ, ਜਿਸ ਦੀ ਹਰ ਇੱਕ ਵੱਲੋਂ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕਾਕਾ ਅਵਤਾਰ ਸਿੰਘ ਨੂੰ ਹੌਸਲਾ ਅਫਜ਼ਾਈ ਤੇ ਉਤਸ਼ਾਹ ਲਈ ਇਸ ਇਨਾਮ ਦਾ ਐਲਾਨ ਕੀਤਾ ਸੀ।
ਦਫਤਰ ਸ਼੍ਰੋਮਣੀ ਕਮੇਟੀ ਵਿਖੇ ਅੱਜ ਕਾਕਾ ਅਵਤਾਰ ਸਿੰਘ ਨੂੰ ਚੈਕ ਦੇਣ ਸਮੇਂ ਭਾਈ ਰਾਮ ਸਿੰਘ ਨੇ ਕਿਹਾ ਕਿ ਅਜਿਹੇ ਬੱਚੇ ਹੋਰਨਾਂ ਬੱਚਿਆਂ ਵਿਚ ਵੀ ਦਸਤਾਰ ਪ੍ਰਤੀ ਰੁਚੀ ਪੈਦਾ ਕਰਨ ਲਈ ਇੱਕ ਪ੍ਰੇਰਨਾ ਹਨ।ਉਨ੍ਹਾਂ ਕਿਹਾ ਕਿ ਸਿੱਖ ਮਾਪਿਆਂ ਦਾ ਫਰਜ਼ ਹੈ ਕਿ ਆਪਣੇ ਬੱਚਿਆਂ ਨੂੰ ਸਾਬਤ ਸੂਰਤ ਸਰੂਪ ਵਿਚ ਰੱਖ ਕੇ ਦਸਤਾਰ ਸਜਾਉਣ ਲਈ ਉਤਸ਼ਾਹਤ ਕਰਨ। ਮੌਕੇ ਹਰਭਜਨ ਸਿੰਘ ਵਕਤਾ, ਜਗੀਰ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply