ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਆਪਸੀ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਨਾਮਜ਼ਦ ਅਤੇ ਪੰਜ-ਸੱਤ ਅਣਪਛਾਤੇ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਅਤੇ ਹੋਰ ਕਈ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ।ਜਾਣਕਾਰੀ ਦਿੰਦਿਆਂ ਥਾਣਾ ਮੂਣਕ ਦੇ ਸਹਾਇਕ ਥਾਣੇਦਾਰ ਸਤਗੁਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਬਲਵੀਰ ਸਿੰਘ ਪੁੱਤਰ ਹਰਕੇਸ਼ ਸਿੰਘ ਵਾਸੀ ਬਖੋਰਾ ਖੁਰਦ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦਾ ਹਰਗੋਪਾਲ ਸਿੰਘ ਪੁੱਤਰ ਸਵ. ਹਰਕੇਸ਼ ਸਿੰਘ ਅਤੇ ਜਗਦੀਸ਼ ਸਿੰਘ ਉਰਫ ਜੌਲੀ ਪੁੱਤਰ ਹਰਗੋਪਾਲ ਸਿੰਘ ਵਾਸੀ ਬਖੋਰਾ ਖੁਰਦ ਨਾਲ ਆਪਸੀ ਜ਼ਮੀਨੀ ਝਗੜਾ ਚੱਲ ਰਿਹਾ ਸੀ,ਜਿਸ ਦੌਰਾਨ ਹਰਗੋਪਾਲ ਸਿੰਘ ਤੇ ਹੋਰਨਾਂ ਨੇ ਉਸ ਦੀ ਅਤੇ ਉਸ ਦੀ ਨੂੰਹ ਦੀ ਕੁੱਟਮਾਰ ਕੀਤੀ।ਸ਼ਾਮ ਨੂੰ ਜਗਦੀਪ ਸਿੰਘ ਉਰਫ ਜੌਲੀ ਆਪਣੇ ਨਾਲ 5-7 ਅਣਪਛਾਤੇ ਵਿਅਕਤੀ ਲੈ ਕੇ ਘਰ `ਚ ਦਾਖਲ ਹੋ ਗਿਆ ਅਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ। ਸੂਚਨਾ ਅਨੁਸਾਰ ਪੁਲਿਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ `ਤੇ ਉਕਤ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media