ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਦੇਸ਼ ਦੀ ਆਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਇਥੇ ਪੁਲੀਸ
ਲਾਈਨ ਸਟੇਡੀਅਮ ਵਿਖੇ ਹੋਵੇਗਾ। ਪੰਜਾਬ ਦੇ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੁਲੀਸ ਲਾਈਨ ਵਿਚ ਹੀ ਸ਼ਹੀਦੀ ਸਮਾਰਕ ’ਤੇ ਹੀ ਰੀਥ ਚੜਾਉਣ ਦੀ ਰਸਮ ਅਦਾ ਕਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ’ਤੇ ਆਧਾਰਿਤ ਫਾਈਨਲ ਰਿਹਰਸਲ ਇਥੇ ਪੁਲੀਸ ਲਾਈਨ ਸਟੇਡੀਅਮ ਵਿਚ ਹੋਈ। ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਅਤੇ ਐਸਪੀ ਹਰਿੰਦਰ ਸਿੰਘ ਵੱਲੋਂ ਫਾਈਨਲ ਰਿਹਰਸਲ ਦਾ ਜਾਇਜ਼ਾ ਲਿਆ ਗਿਆ।ਰਿਹਰਸਲ ਦੌਰਾਨ ਪੰਜਾਬ ਪੁਲੀਸ,ਹੋਮਗਾਰਡਜ਼,ਐਨਸੀਸੀ ਕੈਡਿਟਸ ਅਤੇ ਵੱਖ-ਵੱਖ ਸਕੂਲਾਂ ਦੇ ਸਕਾਊਟ ਐਡ ਗਾਈਡਜ਼ ਬੱਚਿਆਂ ਵੱਲੋਂ ਮਾਰਚ ਪਾਸਟ ਕਰਨ ਤੋਂ ਬਾਅਦ ਕੋਰੀਓਗ੍ਰਾਫੀ,ਲੇਜ਼ੀਅਮ,ਭੰਗੜਾ ਤੇ ਗਿੱਧਾ ’ਤੇ ਆਧਾਰਿਤ ਸਭਿਆਚਾਰਕ ਪੋ੍ਗਰਾਮ ਪੇਸ਼ ਕੀਤਾ ਗਿਆ। ਏਡੀਸੀ ਉਪਕਾਰ ਸਿੰਘ ਨੇ ਦੱਸਿਆ ਕਿ 15 ਅਗਸਤ ਸਮਾਗਮ ਵਾਲੇ ਦਿਨ ਖੂਨ ਦਾਨ ਕੈਪ ਵੀ ਲਗਾਇਆ ਜਾਵੇਗਾ। ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਦੇਸ਼ ਦੀ ਅਜ਼ਾਦੀ ’ਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਅਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਦੀ ਵੰਡ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਦੀਪਜੋਤ ਕੌਰ, ਐਸ.ਡੀ.ਐਮ ਅਵਿਕੇਸ਼ ਗੁਪਤਾ, ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਸਿਵਲ ਸਰਜਨ ਡਾ. ਕਿਰਨਜੋਤ ਕੌਰ ਬਾਲੀ, ਯਾਦਵਿੰਦਰ ਸਿੰਘ ਸਿੱਧੂ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।
Check Also
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਖੇਡਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ …
Punjab Post Daily Online Newspaper & Print Media