ਬਠਿੰਡਾ, 13 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ
ਮੁਹੱਲਾ ਕਿੱਕਰ ਦਾਸ ਵਿਖੇ ਗੁਰਦੇਵ ਸਿੰਘ ਦਾਰ ਦੇ ਨਵੇਂ ਗ੍ਰਹਿ ਵਿਖੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਬੀਬੀ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਦਿਲਬਾਗ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਮੱਕੜ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਸ਼ਰਨਜੀਤ ਸਿੰਘ, ਇੰਦਰਜੀਤ ਸਿੰਘ ਗੋਪੀ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਗ੍ਰਹਿ ਵਾਸੀ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media