ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐਸ.ਐਸ ਵਲੰਟੀਅਰ ਵਲੋਂ ਸਵੱਛ ਭਾਰਤ ਦੇ ਪ੍ਰੋਗਰਾਮਾਂ ਦੀ ਲੜੀ ਤਹਿਤ ਪ੍ਰੋਗਰਾਮ ਅਫਸਰ ਮੈਡਮ ਪਰਮਜੀਤ ਕੌਰ ਦੀ ਅਗਵਾਈ ਵਿਚ ਸਵੱਛ ਭਾਰਤ ਅਭਿਆਨ ਤਹਿਤ ਰੈਲੀ ਕੱਢੀ ਗਈ।ਇਸ ਰੈਲੀ ਨੂੰ ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ ਅਤੇ ਜਗਤਾਰ ਸਿੰਘ ਕੰਟਰੋਲਰ ਪ੍ਰੀਖਿਆਵਾਂ ਨੇ ਝੰਡੀ ਦੇ ਕੇ ਰਵਾਨਾ ਕੀਤਾ।ਰੈਲੀ ਵਿੱਚ ਐਨ.ਐਸ.ਐਸ ਵਲੰਟੀਅਰਾਂ ਨੇੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਹੱਥਾਂ ਵਿੱਚ ਗਰੀਨ ਇੰਡੀਆ ਕਲੀਨ ਇੰਡੀਆ ਅਤੇ ਸਵੱਛ ਭਾਰਤ ਮੁਹਿੰਮ ਸਬੰਧੀ ਜਾਗਰੂਕਤਾ ਨਾਅਰਿਆਂ ਵਾਲੇ ਮਾਟੋ ਪਕੜੇ ਹੋਏ ਸਨ।ਰੈਲੀ ਵਿੱਚ ਮੈਡਮ ਕਮਲੇਸ਼ ਕੁਮਾਰੀ, ਮੈਡਮ ਸੁਖਜੀਤ ਕੌਰ, ਮੈਡਮ ਸ਼ਿੰਦਰਪਾਲ ਕੌਰ, ਮਾਨ ਸਿੰਘ ਤੇ ਹੋਰ ਸਟਾਫ਼ ਮੈਬਰਾਂ ਨੇ ਭਾਗ ਲੈ ਕੇ ਸਹਿਯੋਗ ਦਿੱਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media