Wednesday, September 30, 2026

ਜਿਲਾ ਪੱਧਰੀ ਮੁਕਾਬਲੇ `ਚ ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀ ਛਾਏ

PPN1408201707ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲਾ-ਪੱਧਰੀ ਗੁਣਾਤਮਕ ਵਿਦਿਅਕ ਮੁਕਾਬਲਿਆਂ `ਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ।ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕਰੜੀ ਮਿਹਨਤ ਸਦਕਾ ਵੱਖ-ਵੱਖ ਕਲਾਵਾਂ ਵਿੱਚ ਨਿਖਾਰ ਲਿਆਉਂਦੇ ਹੋਏ ਕਵਿਤਾ ਉਚਾਰਣ ਮੁਕਾਬਲੇ ਵਿੱਚ ਰਣਜੋਧ ਸਿੰਘ ਨੇ ਅਤੇ ਪੇਂਟਿੰਗ ਕਲਾ ਵਿੱਚ ਵਰਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।ਸ਼ਬਦ ਗਾਇਨ `ਚ ਗਗਨਦੀਪ ਸਿੰਘ ਦੀ ਟੀਮ ਨੇ ਅਤੇ ਸੁੰਦਰ ਹੱਥ ਲਿਖਤ ਵਿੱਚ ਗੁਰਪ੍ਰੀਤ ਕੌਰ ਨੇ ਦੂਸਰਾ ਸਥਾਨ ਤੇ ਲੋਕ ਗੀਤ ਗਾਇਨ `ਚ ਗਗਨਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਹੋਰ ਚਮਕਾਇਆ।ਸਕੂਲ ਪਿ੍ਰੰਸੀਪਲ ਬਲਜਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਅਗਾਮੀ ਰਾਜ ਪੱਧਰੀ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਦੀ ਤਾਕੀਦ ਕੀਤੀ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਅਗਲੇਰੇ ਮੁਕਾਬਲਿਆਂ ਲਈ ਆਸ਼ੀਰਵਾਦ ਦਿੱਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply