ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਏ.ਡੀ.ਆਰ ਸੈਂਟਰ ਜ਼ਿਲਾ ਕਚਹਿਰੀ ਵਿਖੇ ਕੰਮ ਕਰ ਰਹੇ ਪੈਰਾ ਲੀਗਲ ਵੰਲਟੀਅਰਜ਼ ਨਾਲ ਮੀਟਿੰਗ ਕੀਤੀ ਗਈ।ਉਨਾਂ ਨੂੰ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪੀ.ਐਲ.ਵੀ ਵਲੋਂ ਜੋ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ, ਉਨਾਂ ਦਾ ਮੌਕੇ `ਤੇ ਨਿਪਟਾਰਾ ਕੀਤਾ।ਸੀ.ਜੀ.ਐਮ/ਸਕੱਤਰ ਨੇ ਮੌਕੇ ਤੇ ਹਾਜ਼ਰ ਪੀ.ਐਲ.ਵੀ ਨੂੰ ਵਾਤਾਵਰਣ ਬਚਾਉਣ ਲਈ ਜਾਗਰੂਕ ਕੀਤਾ ਕਿ ਆਪਣੀ ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਧਰਤੀ ਨੂੰ ਦੂਸ਼ਿਤ ਹੋਣ, ਹੜ, ਸੋਕਾ ਅਤੇ ਹੋਰ ਮੁਸੀਬਤਾਂ ਤੋ ਬਚਾਇਆ ਜਾਵੇ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media