ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੇ ਗ੍ਰਹਿ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।ਉਨ੍ਹਾਂ ਮੁੱਖ ਮੰਤਰੀ ਨੂੰ ਵਿਸ਼ਵ ਪੱਧਰ `ਤੇ ਸਥਾਪਿਤ ਹੋ ਚੁੱਕੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪੁਰਾਤਨ ਤੇ ਸ਼ਾਨਦਾਰ ਇਤਿਹਾਸ ਤੋਂ ਇਲਾਵਾ ਦੀਵਾਨ ਵਲੋਂ ਸੇਵਾ ਤੇ ਸਿੱਖਿਆ ਦੇ ਖੇਤਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਚੀਫ ਖਾਲਸਾ ਦੀਵਾਨ ਹਰ ਵਰ੍ਹੇ ਨਵਾਂ ਸਕੂਲ ਅਤੇ ਕਾਲਜ ਖੋਲ੍ਹਦਿਆਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਖੇਤਰਾਂ ਵਿਚ ਅਨਪੜ੍ਹਤਾ ਦਰ ਘਟਾਉਣ ਦਾ ਉਪਰਾਲਾ ਕਰ ਰਿਹਾ ਹੈ। ਉਹਨਾਂ ਨੇ ਕੈਪਟਨ ਅਮਰਿੰਦਰ ਨੂੰ ਦੀਵਾਨ ਵਲੋਂ ਕਨੇਡਾ ਦੇ ਸ਼ਹਿਰ ਟੋਰੋਂਟੋ ਵਿਖੇੇ ਅੰਤਰਰਾਸ਼ਟਰੀ ਪੱਧਰ `ਤੇ 8-10 ਨਵੰਬਰ, 2018 ਨੂੰ ਆਯੋਜਿਤ ਹੋਣ ਜਾ ਰਹੀ ਵਰਲਡ ਸਿਖ ਐਜੂਕੇਸ਼ਨਲ ਕਾਨਫਰੰਸ ਬਾਰੇ ਵੀ ਜਾਣਕਾਰੀ ਦਿੱਤੀ।ਚੱਢਾ ਨੇ ਉਮੀਦ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਚੀਫ ਖਾਲਸਾ ਦੀਵਾਨ ਦੇ ਵਿਕਾਸ ਤੇ ਲੋਕ ਭਲਾਈ ਕਾਰਜਾਂ ਵਿਚ ਵਧ ਤੋਂ ਵੱਧ ਸਹਿਯੋਗ ਦੇਣਗੇ।ਕੈਪਟਨ ਅਮਰਿੰਦਰ ਨੇ ਸ਼ੁਭਮ ਇਨਕਲੇਵ ਵਿਖੇ ਉਸਾਰੇ ਜਾ ਰਹੇ ਅਤਿ ਆਧੁਨਿਕ ਵਰਲਡ ਕਲਾਸ ਰਿਹਾਇਸ਼ੀ ਸਕੂਲ `ਸੀ.ਕੇ.ਡੀ ਸਕੂਲ ਆਫ ਐਕਸੀਲੈਂਸ” ਦਾ ਉਦਘਾਟਨ ਅਪਣੇ ਕਰ ਕਮਲਾਂ ਨਾਲ ਕਰਨ ਦਾ ਭਰੋਸਾ ਦਿੱਤਾ ਤੇ ਦੀਵਾਨ ਵਲੋਂ ਸਮਾਜਿਕ, ਧਾਰਮਿਕ ਤੇ ਵਿਦਿਅਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਪੰਜਾਬ ਦੀ ਤਰੱਕੀ ਵਿਚ ਦਿੱਤੇ ਵਡਮੁੱਲੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ।ਪ੍ਰਧਾਨ ਚੱਢਾ ਅਤੇ ਆਨਰੇਰੀ ਸਕੱਤਰ ਖੁਰਾਣਾ ਨੇ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਤੇ ਚੀਫ ਖਾਲਸਾ ਦੀਵਾਨ ਵਲੋਂ ਪ੍ਰਕਾਸ਼ਿਤ ਮੈਗਜੀਨ ਖਾਲਸਾ ਐਡਵੋਕੇਟ, ਨਿਰਗੁਣਿਆਰਾ ਸਮੇਤ ਚੀਫ ਖਾਲਸਾ ਦੀਵਾਨ ਦਾ ਪ੍ਰੋਫਾਈਲ ਵੀ ਭੇਂਟ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media