Friday, October 2, 2026

ਅਰਬਨ ਹਾਟ ਵਿਖੇ 15 ਅਗਸਤ ਨੂੰ ਜ਼ਾਇਕੇਦਾਰ ਖਾਣਿਆਂ ਦਾ ਲੁਤਫ ਉਠਾਉਣ ਦਾ ਦਿੱਤਾ ਸੱਦਾ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਅੰਮਿ੍ਰਤਸਰ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਅਰਬਨ ਹਾਟ ਵਿਖੇ ਕੀਤਾ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਅਤੇ ਸਭਿਆਚਾਰ ਪ੍ਰੋਗਰਾਮ 15 ਅਗਸਤ ਨੂੰ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ 15 ਅਗਸਤ ਵਾਲੇ ਦਿਨ ਬਾਅਦ ਦੁਪਹਿਰ 3.00 ਵਜੇ ਤੋਂ ਵਿਰਾਸਤੀ ਸ਼ਹਿਰ ਦੀ ਕਲਾ, ਸਭਿਆਚਾਰ, ਇਤਹਾਸ ਅਤੇ ਵਿਰਸੇ ਦੀ ਪੇਸ਼ਕਾਰੀ ਨੂੰ ਦਰਸਾਉਂਦੇ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਅਰਬਨ ਹਾਟ ਵਿਖੇ ਕਰਵਾਏ ਜਾ ਰਹੇ ਹਨ।ਉਨਾਂ ਨੇ ਅੰਮਿ੍ਰਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਹੁੰਮ-ਹੁੰਮਾ ਕੇ ਪਹੁੰਚਣ।ਉਨਾਂ ਦੱਸਿਆ ਕਿ ਇਸ ਮੌਕੇ ਅੰਮਿ੍ਰਤਸਰ ਦੀਆਂ ਪ੍ਰਸਿੱਧ ਖਾਣ ਵਾਲੇ ਪਦਾਰਥਾਂ ਦੇ ਸਟਾਲ ਵੀ ਲਗਾਏ ਜਾਣਗੇ ਅਤੇ ਅਰਬਨ ਹਾਟ ਵਿਖੇ ਲੋਕਾਂ ਦੀ ਐਂਟਰੀ ਮੁਫ਼ਤ ਹੋਵੇਗੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply