ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅਜ਼ਾਦੀ ਦੀ 71ਵੀਂ ਵਰ੍ਹੇਗੰਢ ਮੌਕੇ ’ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਵੱਲੋਂ ਅਜਾਦੀ ਦਿਵਸ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੇ ਹੀ ਉਤਸ਼ਾਹ ਤੇ ਜੋਸ਼-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਚਵਿੰਡਾ ਦੇਵੀ, ਖਾਲਸਾ ਕਾਲਜ ਪਬਲਿਕ ਸਕੂਲ ਅਤੇ ਖਾਲਸਾ ਕਾਲਜ ਇੰਟਰੈਨਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਆਦਿ ਹੋਰਨਾਂ ਵਿੱਦਿਅਕ ਅਦਾਰਿਆਂ ’ਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਸਹੁੰ ਚੁਕਾਈ ਤੋਂ ਇਲਾਵਾ ਸ੍ਰੀ ਕ੍ਰਿਸ਼ਨ ਦੇ ਜੀਵਨ ’ਤੇ ਚਾਨਣਾ ਪਾਇਆ। ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਅਜ਼ਾਦੀ ਘੁਲਾਈਆਂ ਦੁਆਰਾ ਦੇਸ਼ ਲਈ ਦਿੱਤੇ ਬਲੀਦਾਨ ਅਤੇ ਜੀਵਨ ’ਤੇ ‘ਦੇਖ ਸ਼ਹੀਦਾਂ ਦੀ ਕੁਰਬਾਨੀ’ ਨਾਟਕ ਨੂੰ ਬੜ੍ਹੇ ਹੀ ਸੁਚੱਜੇ ਅਤੇ ਦਿਲ ਨੂੰ ਛੂਹ ਵਾਲੀ ਪੇਸ਼ਕਾਰੀ ਰਾਹੀਂ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ’ਤੇ ਹਰੇਕ ਪਹਿਲੂ ਅਤੇ ਇਤਿਹਾਸ ਨੂੰ ਵਿਸਥਾਰਪੂਰਵਕ ਢੰਗ ਨਾਲ ਪੇਸ਼ ਕੀਤਾ।ਅਜ਼ਾਦੀ ਦੇ ਪਰਵਾਨਿਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ, ਉਥੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਡੀ.ਕੇ ਸੰਧੂ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ ਆਦਿ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ, ਸੂਰਵੀਰ ਯੋਧੇ, ਦੇਸ਼ ਭਗਤ ਦੇਸ਼ ਦੀ ਪੀੜ੍ਹਾਂ ਨੂੰ ਭਾਂਪਦਿਆਂ ਹੋਇਆ ਦੇਸ਼, ਕੌਮ ਦੀ ਰੱਖਿਆ ਲਈ ਕੁਰਬਾਨੀਆਂ ਦੇ ਗਏ ਪਰ ਅੱਜ ਦੇ ਆਧੁਨਿਕ ਯੁੱਗ ’ਚ ਕਈ ਸਮਾਜਿਕ ਕੁਰੀਤੀਆਂ ਨੇ ਜਨਮ ਲੈ ਲਿਆ ਹੈ।ਜਿਸ ਦੇ ਖਾਤਮੇ ਲਈ ਸਾਨੂੰ ਇਕਜੁੱਟ ਹੋ ਕੇ ਹੰਭਲਾ ਮਾਰਨਾ ਹੋਵੇਗੇ ਤਾਂ ਹੀ ਅਜਾਦੀ ਦਾ ਨਿੱਘ ਮਾਣ ਸਕਦੇ ਹਾਂ।
ਕਾਲਜ ਅਤੇ ਸਕੂਲ ਦੇ ਲੜਕੇ ਅਤੇ ਲੜਕੀਆਂ ਦਾ ਮਾਰਚ ਪਾਸਟ, ਏਅਰ ਸ਼ੋਅ ਅਤੇ ਗਿੱਧੇ-ਭੰਗੜੇ ਦੇ ਨਜ਼ਾਰਿਆਂ ਨੇ ਹਾਜ਼ਰ ਸਮੂੰਹ ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੂੰ ਲੁਭਾਈ ਰੱਖਿਆ।ਇਸ ਮੌਕੇ ਖਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਨੇ ਸਮੂੰਹ ਦੇਸ਼ ਵਾਸੀਆਂ ਨੂੰ ਅਜ਼ਾਦੀ ਅਤੇ ਸ੍ਰੀ ਕ੍ਰਿਸ਼ਨ ਅਸ਼ਟਮੀ ਦਿਵਸ ’ਤੇ ਵਧਾਈ ਦਿੱਤੀ। ਸੁਤੰਤਰਤਾ ਦਿਵਸ ਮੌਕੇ ਸਟਾਫ਼, ਅਧਿਆਪਕਾਂ, ਵਿਦਿਆਰਥੀ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media