ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗਿਆਨੀ
ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਗੁਰਪੁਰੀ ਸਿਧਾਰ ਜਾਣ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਉਨਾਂ ਦੇ ਜਾਣ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨਾਂ ਕਿਹਾ ਕਿ ਬਹੁਪੱਖੀ ਸਖਸ਼ੀਅਤ ਦੇ ਮਾਲਕ ਗਿਆਨੀ ਮੱਲ ਸਿੰਘ ਜਿਥੇ ਸਿੱਖ ਧਰਮ, ਸਿੱਖ ਇਤਿਹਾਸ ਦੀ ਡੂੰਘੀ ਜਾਣਕਾਰੀ ਦੇ ਗਿਆਤਾ ਸਨ, ਓਥੇ ਉਨ੍ਹਾਂ ਦੀ ਵੱਖ-ਵੱਖ ਧਰਮਾਂ ਬਾਰੇ ਵੀ ਸੂਝਬੂਝ ਅਚਸਰਜ਼ ਸੀ।ਉਹ ਜੋ ਆਪਣੀਆਂ ਅਮਿਟ ਯਾਦਾਂ ਛੱਡ ਗਏ ਹਨ, ਉਨ੍ਹਾਂ ਨੂੰ ਸਿੱਖ ਪੰਥ ਹਮੇਸ਼ਾਂ ਯਾਦ ਕਰਦਾ ਰੱਖੇੇਗਾ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈਡ ਗ੍ਰੰਥੀ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਤੇ ਇਸ ਦੇ ਨਾਲ ਹੀ ਸਿੱਖ ਕੌਮ ਦੇ ਇਤਿਹਾਸਕ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਹ ਸੇਵਾ ਨਿਭਾਉਂਦਿਆਂ ਹੀ ਉਹ ਆਪਣਾ ਪੰਜ ਭੂਤਕ ਸ਼ਰੀਰ ਛੱਡ ਕੇ ਗੁਰੂ ਚਰਨ੍ਹਾਂ ਵਿਚ ਜਾ ਬਿਰਾਜੇ ਹਨ।ਗੁੁੁੁਰੂ ਸਾਹਿਬ ਕਿਰਪਾ ਕਰਨ ਉਨ੍ਹਾਂ ਨੂੰ ਆਪਣੇ ਚਰਨ੍ਹਾਂ ਵਿਚ ਨਿਵਾਸ ਬਖ਼ਸ਼ਣ ਅਤੇ ਸਿੱਖ ਪੰਥ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ, ਫੈਡਰੇਸ਼ਨ ਦੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਸੋਹਲ, ਸਰਬਜੀਤ ਸਿੰਘ ਜੰਮੂ, ਐਡਵੋਕੇਟ ਜਸਬੀਰ ਸਿੰਘ ਘੁੰਮਣ ਅਤੇ ਸਤਨਾਮ ਸਿੰਘ ਕੰਡਾ ਨੇ ਇੱਕ ਸਾਂਝੇ ਬਿਆਨ ਵਿਚ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ਨੂੰ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media