ਅੰਮਿ੍ਰਤਸਰ, 15 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੀ.ਬੀ.ਏ ਸਮੈਸਟਰ ਛੇਵਾਂ ਦੀਆਂ
ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚੋਂ ਉੱਚ ਸਥਾਨ ਹਾਸਿਲ ਕਰਦਿਆਂ ਸਮੈਸਟਰ ਛੇਵਾਂ ਦੀ ਸ਼ਿਵਾਨੀ ਨੇ ਪ੍ਰਥਮ ਸਥਾਨ, ਸ਼੍ਰਿਸ਼ਟੀ ਨੇ ਦੂਜਾ ਸਥਾਨ ਅਤੇ ਈਸ਼ਾ ਨੇ ਪੰਜਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮੈਰਿਟ ਸਥਾਨ ਤੇ ਪਹੁੰਚਾਉਣ ਵਾਲੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media