ਅੰਮਿ੍ਤਸਰ, 16 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਵਿਖੇ 71ਵਾਂ
ਸੁਤੰਤਰਤਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਬੱਚਿਆਂ ਦੁਆਰਾ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, ਡਾਂਸ ਅਤੇ ਦੇਸ਼-ਭਗਤਾਂ ਨਾਲ ਸੰਬੰਧਤ ਨਾਟਕ ਪੇਸ਼ ਕੀਤਾ ਗਿਆ।ਇਸ ਸਮਾਰੋਹ ਵਿੱਚ ਗੁਰਜੀਤ ਸਿੰਘ ਔਜਲਾ’ ਮੈਂਬਰ ਪਾਰਲੀਮੈਂਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਸਮਾਰੋਹ ਦੇ ਵਿਸ਼ੇਸ਼ ਮਹਿਮਾਨ‘ਬ੍ਰਿਗੇਡੀਅਰ ਵਿਜੈ ਸਾਗਰ ਧੀਮਨ’ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਨਾ, ਡਾ. ਜਸਵਿੰਦਰ ਸਿੰਘ ਢਿੱਲੋ, ਡਾਇਰੈਕਟਰ ਐਜ਼ੂਕੇਸ਼ਨ ਡਾ. ਧਰਮਵੀਰ ਸਿੰਘ, ਇੰਜੀ. ਜਸਪਾਲ ਸਿੰਘ ਮੈਂਬਰ ਇੰਚਾਰਜ ਡਾ. ਸੁਖਬੀਰ ਕੌਰ ਮਾਹਲ ਅਤੇ ਵੱਖ-ਵੱਖ ਸਕੂਲੀ ਅਦਾਰਿਆਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਦੀ ਬੈਂਡਟੀਮ, ਨੇਵਲ ਅਤੇ ਐੱਨ.ਸੀ.ਸੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ।ਮੁੱਖ ਮਹਿਮਾਨ ਗੁਰਜੀਤ ਔਜਲਾ ਨੇੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਦੇਸ਼ ਭਗਤਾਂ ਨੇ ਜੋ ਸੁਪਨੇ ਵੇਖੇ ਸੀ, ਉਹਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਆਪਣੇ ਦੇਸ਼ ਨੁੰ ਨਸ਼ਿਆਂ ਤੋਂ ਮੁਕਤ ਕਰਨਾ ਹੋਵੇਗਾ ਅਤੇ ਰੁੱਖਾਂ ਅਤੇ ਕੁੱਖਾਂ ਦੀ ਸੰਭਾਲ ਕਰਨੀ ਹੋਵੇਗੀ।
ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਮੁੱਖ ਮਹਿਮਾਨ ਗੁਰਜੀਤ ਔਜਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਸ਼ਹਿਰ ਨੁੰ ਇੱਕ ਅਜਿਹਾ ਨੇਤਾ ਮਿਲਿਆ ਹੈ ਜੋ ਅੰਮ੍ਰਿਤਸਰ ਸ਼ਹਿਰ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।ਉਹਨਾਂ ਨੇ ਦਸਵੀਂ ਜਮਾਤ ਵਿੱਚੋ ਂਪਹਿਲੇ ਦਰਜੇ ‘ਤੇ ਆਏ ਵਿਦਿਆਰਥੀਆਂ ਨੂੰ ਇਨਾਮ ਦਿੱਤੇ।ਪ੍ਰਿੰਸੀਪਲ ਮੈਡਮ ਰਿਪੁਦਮਨ ਕੌਰ ਮਲਹੋਤਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸੁਖਬੀਰ ਕੌਰ ਮਾਹਲ ਨੇ ਸੰਬੋਧਨ ਕਰਦਿਆਂ ਲੱਖਾਂ ਸ਼ਹਾਦਤਾਂ ਤੋਂ ਬਾਅਦ ਮਿਲੀ ਅਜ਼ਾਦੀ ਨੂੰ ਸੰਭਾਲਣਾ ਸਾਡਾ ਪਹਿਲਾ ਫਰਜ਼ ਦੱਸਿਆ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media