ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) -71ਵਾਂ ਆਜ਼ਾਦੀ ਦਿਹਾੜਾ ਅੰਮਿ੍ਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ
ਗਿਆ।ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਰਾਣਾ ਗੁਰਜੀਤ ਸਿੰਘ ਸਿੰਚਾਈ ਅਤੇ ਊਰਜਾ ਮੰਤਰੀ ਪੰਜਾਬ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।ਮੁੱਖ ਚੋਣ ਕਮਿਸ਼ਨਰ ਸ੍ਰੀ ਵੀ:ਕੇ: ਸਿੰਘ, ਜਿਲਾ ਤੇ ਸੈਸ਼ਨ ਜੱਜ ਕਰਮਜੀਤ ਸਿੰਘ ਕੰਗ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਓ.ਪੀ ਸੋਨੀ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਤਰਸੇਮ ਸਿੰਘ ਡੀ:ਸੀ, ਵਿਧਾਇਕ ਸ੍ਰ ਸੰਤੋਖ ਸਿੰਘ ਭਲਾਈਪੁਰ, ਮੇਅਰ ਬਖਸ਼ੀ ਰਾਮ ਅਰੋੜਾ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ:ਸੀ੍. ਵਾਸਤਵਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਕਾਂਗਰਸ ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਦਿਹਾਤੀ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਵੀ ਉਨਾਂ ਦੇ ਨਾਲ ਸਨ।ਪਰੇਡ ਕਮਾਂਡਰ ਤੇਜਬੀਰ ਸਿੰਘ ਹੁੰਦਲ, ਏ:ਸੀ:ਪੀ ਕਰਾਈਮ ਦੀ ਅਗਵਾਈ ਵਿਚ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ ਕੈਡਿਟਾਂ, ਐਨ.ਐਸ ਐਸ ਸਕਾੳੂਟਸ, ਗਰਲ ਗਾਈਡਜ਼ ਨੇ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ ਜਦ ਕਿ ਪੁਲਿਸ ਅਤੇ ਸਕੂਲ ਬੈਂਡ ਨੇ ਸਮਾਗਮ ਨੂੰ ਸੰਗੀਤਕ ਰੰਗਤ ਦਿੱਤੀ।ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਇਸ ਮੌਕੇ ਦੇਸ਼ ਭਗਤੀ ਨਾਲ ਸਬੰਧਤ ਸ਼ਾਨਦਾਰ ਕੋਰੀਓਗ੍ਰਾਫੀਆਂ, ਗਿੱਧੇ ਤੇ ਭੰਗੜੇ ਰਾਹੀਂ ਸਭਨਾਂ ਦਾ ਮਨ ਮੋਹ ਲਿਆ ਜਿਸ ਤੋਂ ਖੁਸ਼ ਹੋ ਕੇ ਰਾਣਾ ਗੁਰਜੀਤ ਸਿੰਘ ਨੇ ਬੁੱਧਵਾਰ 16 ਅਗਸਤ ਨੂੰ ਜ਼ਿਲੇ ਦੇ ਸਕੂਲਾਂ ਵਿਚ ਛੁੱਟੀ ਦਾ ਵੀ ਐਲਾਨ ਕੀਤਾ।
ਸਿੰਚਾਈ ਤੇ ਊਰਜਾ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ’ਚ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਭਗਤਾਂ ਅਤੇ ਸੂਰਬੀਰਾਂ ਨੇ ਬੜੇ ਮਹਿੰਗੇ ਮੁੱਲ ਆਜ਼ਾਦੀ ਲਈ ਹੈ ਅਤੇ ਸਾਡਾ ਇਹ ਫਰਜ਼ ਹੈ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਉਨਾਂ ਦੇ ਸੁਪਨਿਆਂ ਦਾ ਦੇਸ਼ ਸਿਰਜੀਏ।ਉਨਾਂ ਨੇ ਅੱਗੇ ਕਿਹਾ ਕਿ ਅੱਜ ਦੇ ਮੁਬਾਰਕ ਦਿਨ ’ਤੇ ਜਿਥੇ ਉਹ ਸਾਰੇ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਕੋਟਨ-ਕੋਟ ਪ੍ਰਣਾਮ ਕਰਦੇ ਹਨ ਉਥੇ ਭਾਰਤੀ ਫ਼ੌਜ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਾਬਾਜ਼ਾਂ ਨੂੰ ਵੀ ਮੁਬਾਰਕਬਾਦ ਪੇਸ਼ ਕਰਦੇ ਹਨ, ਜੋ ਸਮੇਂ-ਸਮੇਂ ’ਤੇ ਦੇਸ਼ ਦੀ ਰੱਖਿਆ ਵੱਧ-ਚੜ ਕੇ ਅਤੇ ਪੂਰੇ ਹੌਂਸਲੇ ਨਾਲ ਕਰਦੇ ਹਨ।
ਉਨਾਂ ਕਿਹਾ ਕਿ ਦੇਸ਼ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਥੋਂ ਚੱਲੀਆਂ ਲਹਿਰਾਂ ਅਤੇ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਪ੍ਰਾਪਤ ਕਰਨ ਵਿਚ ਸਫ਼ਲ ਹੋਏ ਸਾਂ।ਉਨਾਂ ਕਿਹਾ ਕਿ ਆਜ਼ਾਦੀ ਮਿਲਣ ਤੋਂ ਬਾਅਦ ਵੀ ਪੰਜਾਬੀਆਂ ਨੇ ਮੁਲਕ ਦੀ ਸੁਰੱਖਿਆ, ਏਕਤਾ ਤੇ ਅਖੰਡਤਾ ਲਈ ਅਨੇਕਾਂ ਕੁਰਬਾਨੀਆਂ ਕੀਤੀਆਂ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਾਡੀ ਸਰਕਾਰ ਪੰਜਾਬ ਨੂੰ ਨਸ਼ਾ ਅਤੇ ਭਿ੍ਰਸ਼ਟਾਚਾਰ ਮੁਕਤ ਕਰਕੇ ਰੁਜਗਾਰ ਦੇ ਮੌਕੇ ਪੈਦਾ ਕਰਨ ਲਈ ਦਿ੍ਰੜ ਹੈ।ਉਨਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਨਅਤ ਪੁਨਰ ਸੁਰਜੀਤੀ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ ਅਤੇ ਖੇਤੀ ਵਿਭਿੰਨਤਾ ਲਾਗੂ ਕਰਕੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾਵੇਗਾ।
– ਰਾਣਾ ਗੁਰਜੀਤ ਨੇ ਪੰਜਾਬੀਆਂ ਨੂੰ ਇਕ ਵਿਕਸਤ ਅਤੇ ਸਵੈ-ਨਿਰਭਰ ਪੰਜਾਬ ਦੇ ਨਿਰਮਾਣ ਲਈ ਸਮਰਪਿਤ ਹੋਣ ਦਾ ਸੱਦਾ ਦਿੱਤਾ।ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਤਕਸੀਮ ਕੀਤੀਆਂ ਤੇ ਆਜ਼ਾਦੀ ਘੁਲਾਟੀਆਂ ਨੂੰ ਵੀ ਸਨਮਾਨਿਤ ਕੀਤਾ।ਇਸੇ ਤਰਾਂ ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖਸੀਅਤਾਂ, ਪੜਾਈ ਅਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਹੋਇਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਡੀ:ਸੀ:ਪੀ ਅਮਰੀਕ ਸਿੰਘ ਪਵਾਰ, ਪੁਲਿਸ ਕਮਿਸ਼ਨਰ ਸਥਾਨਕ ਜਗਜੀਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ, ਕਾਰਜਕਾਰੀ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ, ਐਸ:ਡੀ:ਐਮ ਨੀਤਿਸ਼ ਸਿੰਗਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media