ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਵਿਸ਼ਵ ਪ੍ਰਸਿੱਧ ਉਘੇ ਆਰਥੋਪੈਡਿਕਸ ਸਰਜਨ, ਅਕਾਦਮਿਕ ਮਾਹਿਰ
ਅਤੇ ਵਿਦਵਾਨ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਅੱਜ ਇਥੇ ਇਕ ਸਾਦੇ ਢੰਗ ਰਾਹੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵਾਈਸ-ਚਾਂਸਲਰ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ।ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਵਾਈਸ-ਚਾਂਸਲਰ ਦਫਤਰ ਦਾ ਸਟਾਫ ਹਾਜ਼ਰ ਸੀ। ਚਾਰਜ ਲੈਣ ਉਪਰੰਤ ਪ੍ਰੋ. ਜਸਪਾਲ ਸਿੰਘ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋ ਗਏ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media