Thursday, October 1, 2026

ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਜਿੱਤਿਆ ‘ਹਿਰਦੇ’ ਰੰਗੋਲੀ ਮੁਕਾਬਲਾ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਭਾਰਤ ਸਰਕਾਰ PPN1708201701ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ, ਅੰਮ੍ਰਿਤਸਰ ਅਤੇ ਜ਼ਿਲ੍ਹਾ ਪ੍ਰਬੰਧਕਾਂ ਦੇ ਸਹਿਯੋਗ ਨਾਲ ਆਯੋਜਿਤ ‘ਹਿਰਦੇ’ ਪ੍ਰੋਗਰਾਮ ’ਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵਿਦਿਆਰਥਣ ਨੂੰ ਮੁਬਾਰਕ ਦਿੰਦਿਆ ਹੋਇਆ ਦੱਸਿਆ ਕਿ ਪ੍ਰੋਗਰਾਮ ਤਹਿਤ ਭਾਰਤ ਦੇ 70ਵੇਂ ਆਜ਼ਾਦੀ ਦਿਵਸ ਨੂੰ ਮਨਾਉਂਦੇ ਹੋਏ ਅਰਬਨ ਹਾਟ, ਅੰਮ੍ਰਿਤਸਰ ਵਿਖੇ ਆਰਟ ਕੈਂਪ ਲਗਾਇਆ ਗਿਆ।ਜਿਸ ’ਚ ਜ਼ਿਲ੍ਹੇ ਦੇ ਕਾਲਜ ਅਤੇ ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਨੇ ਰੰਗੋਲੀ ਪ੍ਰਤੀਯੋਗਤਾ ’ਚ ਭਾਗ ਲਿਆ।ਉਨ੍ਹਾਂ ਕਿਹਾ ਕਿ ਇਸ ਪ੍ਰਤੀਯੋਗਤਾ ’ਚ ਕਾਲਜ ਦੀ ਐੱਮ.ਐੱਸ ਸੀ (ਫ਼ੈਸ਼ਨ ਡਿਜ਼ਾਇਨਿੰਗ) ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਪਹਿਲੀ ਪੁਜ਼ੀਸ਼ਨ ਹਾਸਲ ਕਰਦੇ ਹੋਏ 10,000 ਰੁਪਏ ਦਾ ਇਨਾਮ ਪ੍ਰਾਪਤ ਕੀਤਾ।ਡਾ. ਮਾਹਲ ਨੇ ਉਕਤ ਵਿਦਿਆਰਥਣ ਨੂੰ ਆਪਣੀ ਕਲਾ ਨੂੰ ਹੋਰ ਪ੍ਰਪੱਕ ਕਰਨ ਲਈ ਪ੍ਰੇਰਿਤ ਕਰਦਿਆਂ ਹੋਰਨਾਂ ਵਿਦਿਆਰਥਣਾਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਕਲਾ ਸਰਗਰਮੀਆਂ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਇਸ ਮੌਕੇ ਅਧਿਆਪਕਾ ਮਿਸਜ਼ ਦੀਕਸ਼ਾ ਦੀ ਵੀ ਸ਼ਲਾਘਾ ਕੀਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply