ਸੰਗਰੂਰ, 17 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ
ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਉਕਸਾਉਣ ਦੇ ਦੋਸ਼ ਵਿਚ ਪੰਜਾਬ ਸਰਕਾਰ ਦੇ ਖਿਲਾਫ ਕੇਸ ਦਰਜ ਹੋਵੇ।ਉਹ ਇਥੇ ਹਰਪਾਲ ਟਿਵਾਣਾ ਅਕੈਡਮੀ ਵਿਚ ਕਿਸਾਨ ਸੰਪਦਾ ਯੋਜਨਾ ਦੇ ਤਹਿਤ ਅਗਾਂਹਵਧੂ ਇੰਡਸਟ੍ਰੀਲਿਸਟ ਤੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਇੰਡਸਟ੍ਰੀਜ਼ ਯੂਨਿਟਾਂ ਦੇ ਤਹਿਤ ਦਿੱਤੀਆਂ ਜਾਣ ਵਾਲੀਆਂ ਨਵੀਆਂ ਸਕੀਮਾਂ, ਸਬਸਿਡੀਆਂ ਅਤੇ ਗ੍ਰਾਂਟ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਰੱਖੇ ਗਏ ਸੈਮੀਨਾਰ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਤਕ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਲਈ ਕੇਂਦਰ ਤਕ ਪਹੁੰਚ ਨਹੀ ਕੀਤੀ ਹੈ।ਇਸ ਤੋਂ ਸਾਫ਼ ਜ਼ਾਹਰ ਹੈ ਕਿ ਕਾਂਗਰਸ ਸਰਕਾਰ ਕਿਸਾਨੀ ਨੂੰ ਬਚਾਉਣ,ਉਦਯੋਗ ਤੇ ਰੁਜ਼ਗਾਰ ਦੇਣ ਸਬੰਧੀ ਗੰਭੀਰ ਨਹੀਂ ਹੈ।ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਚੋਣਾਂ ਵੇਲੇ ਕੀਤੇ ਗਏ ਕਰਜ਼ਾ ਮੁਆਫ਼ੀ ਦੇ ਵਾਅਦਿਆਂ ਤੋਂ ਭੱਜ ਚੁੱਕੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤਾ।ਉਹ ਅੱਜ ਜ਼ਿਲ੍ਹਾ ਇੰਡਸਟਰੀ ਚੈਂਬਰ ਵਿੱਚ ਫੂਡ ਐਂਡ ਪ੍ਰੋਸੈਸਿੰਗ ਵਿਭਾਗ ਵੱਲੋਂ ਕਰਵਾਏ ਸੈਮੀਨਾਰ ਵਿੱਚ ਉਦਯੋਗਪਤੀਆਂ ਤੇ ਕਿਸਾਨਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ।ਸਮਾਗਮ ਦੌਰਾਨ ਉਨ੍ਹਾਂ ਉਦਯੋਗਪਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media