ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ
ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-4 ਸਾਲਾਂ) ਪਹਿਲਾ ਸਮੈਸਟਰ ਅਤੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਸੱਤਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।(ਐਗਰੀਕਲਚਰ-6 ਸਾਲਾਂ) ਸੱਤਵਾਂ ਸਮੈਸਟਰ ਦੇ ਨਤੀਜੇ ਵਿੱਚ ਗੁਰਨੂਰ ਕੌਰ ਨੇ 87 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਮਨਪ੍ਰੀਤ ਕੌਰ ਨੇ 86 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਨਵਜੋਤ ਕੌਰ ਨੇ 83 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਇਸ ਨਤੀਜੇ ਅਨੁਸਾਰ 2 ਵਿਦਿਆਰਥੀਆਂ ਨੇ 85% ਤੋਂ ਵਧੇਰੇ, 3 ਵਿਦਿਆਰਥੀਆਂ ਨੇ 80% ਤੋਂ ਵਧੇਰੇ, 4 ਵਿਦਿਆਰਥੀਆਂ ਨੇ 75% ਤੋਂ ਵਧੇਰੇ ਅਤੇ 11 ਵਿਦਿਆਰਥੀਆਂ ਨੇ 70% ਤੋਂ ਵਧੇਰੇ ਅੰਕ ਹਾਸਲ ਕੀਤੇ ਹਨ।
ਇਸੇ ਤਰਾਂ ਬੀ.ਐਸ.ਸੀ (ਐਗਰੀਕਲਚਰ-4 ਸਾਲਾਂ) ਪਹਿਲੇ ਸਮੈਸਟਰ ਦੇ ਨਤੀਜੇ ਵਿੱਚ ਹਰਪ੍ਰੀਤ ਕੌਰ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਮਾਨਵੀ ਗੁਪਤਾ ਨੇ 83 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਸਤਵੀਰ ਕੌਰ ਨੇ 83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਇਸ ਨਤੀਜੇ ਅਨੁਸਾਰ 1 ਵਿਦਿਆਰਥੀ ਨੇ 85% ਤੋਂ ਵਧੇਰੇ, 9 ਵਿਦਿਆਰਥੀਆਂ ਨੇ 80% ਤੋਂ ਵਧੇਰੇ, 28 ਵਿਦਿਆਰਥੀਆਂ ਨੇ 75% ਤੋਂ ਵਧੇਰੇ ਅਤੇ 97 ਵਿਦਿਆਰਥੀਆਂ ਨੇ 70% ਤੋਂ ਵਧੇਰੇ ਅੰਕ ਹਾਸਲ ਕੀਤੇ ਹਨ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਲਈ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media