ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ (ਨਾਂਦੇੜ) ਦੇ ਸੁਪ੍ਰਿੰਟੈਂਡੈਂਟ ਥਾਨ ਸਿੰਘ ਆਪਣੇ ਪਰਿਵਾਰ ਸਮੇਤ ਰੂਹਾਨੀਅਤ ਦੇ
ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਮੱਥਾ ਟੇਕਿਆ।ਥਾਨ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀਨਾ ਕੌਰ, ਬੇਟਾ ਪਰਮਜੀਤ ਸਿੰਘ, ਬੇਟੀ ਹਰਸਿਮਰਨ ਕੌਰ ਤੇ ਦਾਮਾਦ ਅਜੇਪਾਲ ਸਿੰਘ ਵੀ ਮੌਜੂਦ ਸਨ।ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਸਕੱਤਰ ਡਾ. ਰੂਪ ਸਿੰਘ ਨੇ ਥਾਨ ਸਿੰਘ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਗੁਰਬਚਨ ਸਿੰਘ ਇੰਚਾਰਜ, ਜਤਿੰਦਰ ਸਿੰਘ ਲਾਲੀ ਆਦਿ ਮੈਂਬਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media