Thursday, October 1, 2026

ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ `ਤੇ ਅਫਸੋਸ ਦਾ ਪ੍ਰਗਟਾਵਾ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ Giani Mal Sਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਮੱਲ ਸਿੰਘ ਸਿੱਖ ਕੌਮ ਦੀ ਵਿਦਵਾਨ ਸ਼ਖਸੀਅਤ ਸਨ ਅਤੇ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਪ੍ਰੋ: ਬਡੂੰਗਰ ਨੇ ਕਿਹਾ ਕਿ ਗਿਆਨੀ ਮੱਲ ਸਿੰਘ ਨੇ 1979 ਵਿਚ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਗ੍ਰੰਥੀ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ ਗੁਰੂ ਦੀ ਭੈਅ ਭਾਵਨੀ ਵਿਚ ਸੇਵਾ ਕਰਦਿਆਂ ਆਪਣੀ ਗੁਰਮਤਿ ਯੋਗਤਾ ਤੇ ਬੁੱਧੀਮਤਾ ਸਦਕਾ ਤਖਤ ਸਾਹਿਬ ਦੇ ਜਥੇਦਾਰ ਦੀ ਸੇਵਾ ਪ੍ਰਾਪਤ ਕੀਤੀ।ਉਹ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਹੈਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ। ਪ੍ਰੋ: ਬਡੂੰਗਰ ਨੇ ਕਿਹਾ ਕਿ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ਨਾਲ ਕੌਮ ਇੱਕ ਵਿਦਵਾਨ ਜਥੇਦਾਰ ਤੋਂ ਵਾਂਝੀ ਹੋ ਗਈ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply