ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਲਿਵ ਗਰੀਨ’ ਮੁਹਿੰਮ ਤਹਿਤ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਦੇ ਐਨ.ਸੀ.ਸੀ ਵਿਭਾਗ ਵਲੋ ਸੰਸਥਾ ਵਿਖੇ ਪੌਦੇ ਲਗਾਏ ਗਏ। ਐਨ.ਸੀ.ਸੀ ਦੇ ਸਾਰੇ ਕੈਡਿਟਾਂ ਨੇ ਇਸ ਕਾਰਜ ਵਿੱਚ ਵਧ ਚੜ ਕੇ ਭਾਗ ਲਿਆ ਅਤੇ ਲਗਾਏ ਗਏ ਪੌਦਿਆਂ ਦੀ ਦੇਖ ਭਾਲ ਕਰਨ ਦੀ ਸਹੁੰ ਵੀ ਚੁੱਕੀ।ਇਸ ਮੌਕੇ ਸੰਸਥਾ ਦੇ ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ ਅਤੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਐਨ.ਸੀ.ਸੀ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media