Tuesday, June 23, 2026

ਸੰਤ ਲੌਗੋਵਾਲ ਦੀ ਬਰਸੀ ਮੌਕੇ ਹੋਵੇਗਾ ਰਾਜ ਪੱਧਰੀ ਸਮਾਗਮ

PPN1708201726ਸੰਗਰੂਰ, 18 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਪੰਜਾਬ ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ `ਤੇ 20 ਅਗਸਤ ਨੂੰ ਲੌਗੋਵਾਲ ’ਚ ਸੂਬਾਈ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਆਦੇਸ਼ ਮਗਰੋਂ ਜ਼ਿਲ੍ਹਾ ਪ੍ਰਸ਼ਾਸ਼ਨ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਿੱਚ ਜੁਟ ਗਿਆ ਹੈ। ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਵੱਲੋਂ ਅਨਾਜ ਮੰਡੀ ਲੌਗੋਵਾਲ ਵਿਚ ਬਰਸੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।ਵਿਰਕ ਨੇ ਦੱਸਿਆ ਕਿ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਲੌਗੋਵਾਲ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਬ੍ਰਹਮ ਮਹਿੰਦਰਾ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਪਹਿਲਾਂ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਕੰਮ ਮੁਕੰਮਲ ਕਰ ਲਏ ਜਾਣ।ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਕਾਰਜ ਸਾਧਕ ਅਫ਼ਸਰ ਨੂੰ ਆਪਸੀ ਤਾਲਮੇਲ ਨਾਲ ਸਮਾਗਮ ਵਾਲੀ ਥਾਂ ਅਤੇ ਸ਼ਹਿਰ ਦੇ ਆਲੇ-ਦੁਆਲੇ ਵਧੀਆ ਢੰਗ ਨਾਲ ਸਾਫ਼ ਸਫ਼ਾਈ ਕਰਵਾਉਣ ਦੇ ਆਦੇਸ਼ ਦਿੱਤੇ।ਉਨ੍ਹਾਂ ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਗਲਾ ਨੂੰ ਹਦਾਇਤ ਕੀਤੀ ਕਿ ਸੰਗਤਾਂ ਲਈ ਸਾਫ਼ ਪੀਣ ਵਾਲੇ ਪਾਣੀ ਦਾ ਪ੍ਰਬੰਧ ਯਕੀਨੀ  ਬਣਾਇਆ ਜਾਵੇ।ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ,ਐਸ.ਡੀ.ਐਮ ਅਵਿਕੇਸ਼ ਗੁਪਤਾ,ਡੀ.ਐਸ.ਪੀ ਵਿਲੀਅਮ ਜੇਜੀ ਆਦਿ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply