Tuesday, September 29, 2026

ਨਾਮਧਾਰੀ ਸੰਪਰਦਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਤੋਂ ਬਾਜ਼ ਆਵੇ- ਜਥੇਦਾਰ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) –  ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ਼ੋਸ਼ਲ ਮੀਡੀਆ `ਤੇ ਵੀਡੀਓ ਵਾਇਰਲ ਹੋਈ ਵੀਡੀਓ ਨੂੰ ਗੁਰਬਾਣੀ ਦਾ ਘੋਰ G. Gurbachan S11aਨਿਰਾਦਰ ਦੱਸਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਨਾਂ ਆਖਿਆ ਹੈ ਕਿ ਅੱਜ ਇੱਕ ਜਿਸ ਵਿਚ ਠਾਕਰ ਦਲੀਪ ਸਿੰਘ ਨਾਮਧਾਰੀ ਬੈਠੇ ਹੋਏ ਹਨ ਅਤੇ ਕੁੱਝ ਔਰਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ੁਸ਼ੋਭਿਤ ਆਰਤੀ ਦਾ ਕੀਰਤਨ ਕਰਦਿਆਂ ਠਾਕੁਰ ਦਲੀਪ ਸਿੰਘ ਦੀ ਆਰਤੀ ਉਤਾਰ ਰਹੀਆਂ ਹਨ, ਉਹ ਘੋਰ-ਮਨਮੱਤ ਹੈ ਅਤੇ ਇਸ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰੰਥ ਸਾਹਿਬ ਜੀ ਨੂੰ ਮੰਨਣ ਵਾਲੇ ਹਰ ਸਿੱਖ ਦਾ ਹਿਰਦਾ ਵਲੂੰਧਰਿਆ ਗਿਆ ਹੈ।
ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਅਜਿਹੀਆਂ ਮਨਮੱਤੀ ਕਾਰਵਾਈਆਂ ਦੀ ਗੁਰਬਾਣੀ ਵਿਚ ਨਿਖੇਧੀ ਕੀਤੀ ਗਈ ਹੈ।ਇਸ ਤਰ੍ਹਾਂ ਦੀਆਂ ਹਰਕਤਾਂ ਕਰਨਾਂ ਗੁਰਬਾਣੀ ਦਾ ਘੋਰ ਨਿਰਾਦਰ ਹੈ।ਸਿੱਖ ਕੌਮ ਤਾਂ ਪਹਿਲਾਂ ਹੀ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਦੀ ਆ ਰਹੀ ਹੈ, ਪ੍ਰੰਤੂ ਕਿਸੇ ਸਿੱਖ ਵੱਲੋਂ ਹੀ ਇਸ ਤਰ੍ਹਾਂ ਦੀ ਘਿਨੌਣੀ ਕਾਰਵਾਈ ਕਰਨੀ, ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।ਇਸ ਤਰ੍ਹਾਂ ਦੀਆਂ ਵੀਡੀਓ ਵਾਇਰਲ ਕਰਨੀਆਂ ਕਿਸੇ ਗਿਣੀ-ਮਿਥੀ ਸਾਜਿਸ਼ ਦਾ ਨਤੀਜਾ ਹੀ ਹੋ ਸਕਦਾ ਹੈ।
ਉਨਾਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਵੱਲੋਂ ਸਮੇ-ਸਮੇਂ ਸਿੱਖ ਧਰਮ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਗਈਆਂ ਸਨ, ਪ੍ਰੰਤੂ ਅੱਜ ਇਸ ਤਰ੍ਹਾਂ ਦੀਆਂ ਹਰਕਤਾਂ ਕਰਨੀਆਂ ਨਾਮਧਾਰੀ ਸੰਪਰਦਾ ਨੂੰ ਸ਼ੋਭਾ ਨਹੀਂ ਦਿੰਦੀਆਂ।ਇਸ ਲਈ ਸਿੰਘ ਸਾਹਿਬ ਜੀ ਨੇ ਤਾੜਨਾਂ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਨਾਲ ਕਿਸੇ ਵੇਲੇ ਵੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕ ਸਕਦੀਆਂ ਹਨ।ਜਿਨ੍ਹਾਂ ਨੂੰ ਕਾਬੂ ਕਰਨਾ ਮੁਸ਼ਕਿਲ ਹੋ ਜਾਵੇਗਾ।ਇਸ ਲਈ ਸੰਪਰਦਾਵਾਂ ਕੋਈ ਵੀ ਅਜਿਹਾ ਕਾਰਜ ਨਾ ਕਰਨ ਜਿਸ ਨਾਲ ਕੌਮ ਵਿਚ ਦੁਬਿਧਾ ਪੈਦਾ ਹੋਵੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply