ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀ ਪੱਖੀ ਇਕ ਅਹਿਮ
ਫੈਸਲਾ ਲੈਂਦਿਆਂ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਦੇ ਨਾਂ ਵਿਚ ਤਬਦੀਲੀ ਜਾਂ ਸੋਧ ਕਰਨ ਦੀਆਂ ਸ਼ਕਤੀਆਂ ਸਕੂਲ ਮੁਖੀਆਂ ਨੂੰ ਸੌਂਪ ਦਿੱਤੀਆਂ ਹਨ।ਇਸ ਬਾਰੇ ਖੁਸ਼ੀ ਪ੍ਰਗਟ ਕਰਦਿਆਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ ਨੇ ਕਿਹਾ ਕਿ ਇਸ ਨਾਲ ਬੱਚਿਆਂ ਦੇ ਮਾਪਿਆਂ ਨੂੰ ਬਹੁਤ ਹੀ ਵੱਡੀ ਖੁਸ਼ੀ ਅਤੇ ਰਾਹਤ ਮਿਲੀ ਹੋਈ ਹੈ ਜਿਸ ਨਾਲ ਉਨਾਂ ਨੂੰ ਦਫ਼ਤਰੀ ਚੱਕਰਾਂ ਤੋਂ ਨਿਜ਼ਾਤ ਮਿਲੀ।ਉਨਾਂ ਨੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਐਲਾਨ ਦਾ ਸੁਆਗਤ ਕੀਤਾ ਹੈ।ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਨੇ ਜਾਰੀ ਬਿਆਨ ਵਿੱਚ ਕਿਹਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵਲੋਂ ਵਿਦਿਆਰਥੀ ਅਤੇ ਅਧਿਆਪਕ ਪੱਖੀ ਫੈਸਲੇ ਲੈਂਦਿਆਂ ਵਧੇਰੇ ਸ਼ਕਤੀਆਂ ਹੇਠਲੇ ਪੱਧਰ ‘ਤੇ ਦਿੱਤੀਆਂ ਜਾ ਰਹੀਆਂ ਹਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media