ਨਵੀਂ ਦਿੱਲੀ, 18 ਅਗਸਤ (ਪੰਜਾਬ ਪੋਸਟ ਬਿਊਰੋ) – ਦੁਸ਼ਟ ਦਮਨ ਸੇਵਕ ਜਥਾ ਮੋਤੀ ਨਗਰ ਵੱਲੋਂ ਦਿੱਲੀ ਦੇ ਇਤਿਹਾਸਿਕ ਗੁਰਦੁਆਰਿਆਂ ਦੇ
ਦਰਸ਼ਨ ਦੀਦਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੱਸ ਦੁਆਰਾ ਕਰਵਾਏ ਗਏ।ਯਾਤਰਾ ਦੀ ਸ਼ੁਰੂਆਤ ਮੋਤੀ ਨਗਰ ਵਿਖੇ ਅਰਦਾਸ ਉਪਰੰਤ ਹੋਈ।ਗੁਰਦੁਆਰਾ ਰਕਾਬਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਮਾਤਾ ਸੁੰਦਰੀ ਜੀ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਨਾਨਕ ਪਿਆਊ ਸਾਹਿਬ ਤੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਪਹੰੁਚੀ ਸੰਗਤ ਨੇ ਲੰਗਰ ਪ੍ਰਸ਼ਾਦਾ ਛੱਕਿਆ।ਇਸ ਉਪਰੰਤ ਗੁਰਦੁਆਰਾ ਦਮਦਮਾ ਸਾਹਿਬ ਪੁੱਜ ਕੇ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਵੀ ਕੀਤਾ ਗਿਆ।ਗੁਰਦੁਆਰਾ ਬਾਲਾ ਸਾਹਿਬ ਤੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਹੁੰਦੇ ਹੋਏ ਯਾਤਰਾ ਦੀ ਸਮਾਪਤੀ ਮੋਤੀ ਨਗਰ ਵਿਖੇ ਹੋਈ।ਇਸ ਮੌਕੇ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ, ਜਥੇ ਦੇ ਪ੍ਰਧਾਨ ਰਵਿੰਦਰ ਸਿੰਘ ਸਣੇ ਕਈ ਪਤਿਵੰਤੇ ਸੱਜਣ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media