ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ
ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜ਼ਿਆਂ ’ਚ ਮੈਰਿਟ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਐੱਮ. ਕਾਮ ਸਮੈਸਟਰ-ਦੂਜਾ ਦੀ ਵਿਦਿਆਰਥਣ ਨਿਧੀ ਨੇ ਦੂਸਰਾ, ਐਮ.ਕਾਮ ਸਮੈਸਟਰ-ਚੌਥਾ ਦੀ ਨਵਦੀਪ ਨੇ ਜ਼ਿਲ੍ਹੇ ’ਚ ਪਹਿਲਾਂ ਅਤੇ ਯੂਨੀਵਰਸਿਟੀ ’ਚ 12ਵਾਂ ਸਥਾਨ ਹਾਸਲ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਇਸੇ ਤਰ੍ਹਾਂ ਹੋਰਨਾਂ ਕਲਾਸਾਂ ’ਚ ਜਿਵੇਂ ਬੀ. ਕਾਮ (ਆਰ) ਸਮੈਸਟਰ-ਦੂਜਾ ਦੀ ਗੁਰਸਿਮਰਨ ਕੌਰ ਨੇ ਮੈਰਿਟ ਸਥਾਨ, ਬੀ. ਕਾਮ (ਆਰ) ਸਮੈਸਟਰ-ਛੇਵਾਂ ਦੀ ਨਵਪ੍ਰੀਤ ਕੌਰ ਨੇ 9ਵਾਂ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀ. ਵਾਕ (ਰਿਟੇਲ ਮੈਨੇਜ਼ਮੈਂਟ ਐਂਡ ਆਈ. ਟੀ.) ਦੀਆਂ ਸਾਰੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ। ਬੀ. ਵਾਕ ਸਮੈਸਟਰ-ਛੇਵਾਂ ਦੀ ਗੁਰਪ੍ਰੀਤ ਕੌਰ ਨੇ ਪਹਿਲਾ, ਬੀ. ਵਾਕ ਸਮੈਸਟਰ-ਚੌਥਾ ਦੀ ਦੀਪਿਕਾ ਅਤੇ ਚੰਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾਂ, ਦੂਜਾ ਸਥਾਨ ਹਾਸਲ ਕੀਤਾ ਹੈ।
ਪ੍ਰਿੰ. ਡਾ. ਮਾਹਲ ਨੇ ਇਸ ਮੌਕੇ ਵਿਭਾਗ ਮੁੱਖੀ ਡਾ. ਸੁਮਨ ਨਈਅਰ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਦੁਆਰਾ ਵਿਦਿਆਰਥਣਾਂ ਨੂੰ ਕਰਵਾਏ ਸਖ਼ਤ ਅਭਿਆਸ ਅਤੇ ਮਿਹਨਤ ਦਾ ਹੀ ਫ਼ਲ ਹੈ ਕਿ ਅੱਜ ਉਹ ਉਕਤ ਮੁਕਾਮ ਹਾਸਲ ਕਰ ਸਕੀਆ ਹਨ।ਉਨ੍ਹਾਂ ਇਸ ਮੌਕੇ ਹੋਰਨਾਂ ਵਿਦਿਆਰਥਣਾਂ ਨੂੰ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਉਚਿੱਤ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media