Thursday, June 11, 2026

173 ਲੋੜਵੰਦਾਂ ਨੂੰ ਪੈਨਸ਼ਨ ਦੇ ਚੈਕ ਵੰਡੇ

ਸੰਗਰੂਰ, 18 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. PPN1808201715ਐਸ.ਪੀ ਸਿੰਘ ਓਬਰਾਏ ਦੀ ਰਹਿਨੁਮਾਈ ਹੇਠ ਚਲਾਈਆਂ ਜਾ ਰਹੀਆਂ ਸਹਾਇਤਾ ਸਕੀਮਾਂ ਵਿੱਚੋਂ ਲੋੜਵੰਦਾਂ ਨੂੰ ਪੈਨਸ਼ਨ ਦੇ ਚੈਕ ਦਿੱਤੇ ਜਾਂਦੇ ਹਨ।ਇਸੇ ਕੜੀ ਦੇ ਤਹਿਤ ਜਿਲ਼੍ਹਾ ਸੰਗਰੂਰ ਇਕਾਈ ਵੱਲੋਂ ਜਿਲ਼੍ਹਾ ਪ੍ਰਧਾਨ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਦੇਣ ਲਈ ਸਮਾਗਮ ਕੀਤਾ ਗਿਆ।ਸਮਾਗਮ ਦੌਰਾਨ ਜਿਲ੍ਹਾ ਸੰਗਰੂਰ ਤੇ ਬਰਨਾਲਾ ਦੇ ਪਿੰਡਾਂ ਤੇ ਸ਼ਹਿਰਾਂ ਵਿੱਚੋਂ 173 ਲੋੜਵੰਦਾਂ ਨੂੰ ਚੈਕ ਦਿੱਤੇ ਗਏ।ਸੁਖਮਿੰਦਰ ਸਿੰਘ ਨੇ ਦੱਸਿਆ ਕਿ ਡਾ.ਐਸ ਪੀ.ਸਿੰਘ ਓਬਰਾਏ ਵੱਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜਿਲ਼੍ਹਾ ਇਕਾਈ ਵੱਲੋਂ ਲੋੜਵੰਦਾਂ ਜਿਨ੍ਹਾਂ ਵਿੱਚ ਪੜ੍ਹਾਈ ਕਰ ਰਹੀਆਂ ਕੁੜੀਆਂ, ਵਿਧਵਾਵਾਂ, ਬਿਰਧ ਤੇ ਬੇਸਹਾਰਾ ਲੋਕਾਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡਾਂ ਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪਿੰਡ ਖੇੜੀ-ਜੱਟਾਂ ਤੇ ਈਲਵਾਲ ਵਿਖੇ ਕੰਪਿਊਟਰ ਸੈਟਰ ਚਲਾਏ ਜਾ ਰਹੇ ਹਨ।ਇਸੇ ਤਰ੍ਹਾਂ ਸਿਲਾਈ ਕਢਾਈ ਦੇ ਕੋਰਸ ਵੀ ਕਈ ਪਿੰਡਾਂ ਵਿਚ ਚਲਾਏ ਜਾ ਰਹੇ ਹਨ।ਮਸਤੂਆਣਾ ਸਾਹਿਬ ਦੇ ਵੱਖ-ਵੱਖ ਕੋਰਸਾਂ ਵਿੱਚ ਸਿੱਖਿਆ ਹਾਸਲ ਕਰਨ ਵਾਲੇ ਲੋੜਵੰਦ 100 ਵਿਦਿਆਰਥੀਆਂ ਨੂੰ ਵਜ਼ੀਫੇ਼ ਦਿੱਤੇ ਜਾਂਦੇ ਹਨ।ਇਸ ਸਮੇਂ ਹੋਰਨਾਂ ਤੋਂ ਇਲਾਵਾ ਟਰੱਸਟ ਦੇ ਮੈਬਰ ਕੁਲਵੰਤ ਸਿੰਘ ਬਾਜਵਾ, ਹਰਨੇਕ ਸਿੰਘ ਸਾਬਕਾ ਸਰਪੰਚ ਈਨਾਵਾਜਬਾ, ਸੁਖਵਿੰਦਰ ਸ਼ਰਮਾ ਬਹਾਦਰਪੁਰ ਹਾਜ਼ਰ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply