ਸੰਗਰੂਰ, 18 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਪੰਜਾਬ ਸਟੂਡੈਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋ
ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਉਤਰ ਪ੍ਰਦੇਸ਼ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਟੂਡੈਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਦੀਪ ਹਥਨ ਨੇ ਉਤਰ ਪ੍ਰਦੇਸ਼ ਵਿੱਚ 70 ਬੱਚਿਆਂ ਦੀ ਮੌਤ ਲਈ ਯੋਗੀ ਸਰਕਾਰ ਨੂੰ ਜਿੰਮੇੇਵਾਰ ਠਹਿਰਾਉਦਿਆਂ ਕਿਹਾ ਕਿ ਇੱਕ ਪਾਸੇ ਉਥੋਂ ਦੀ ਭਾਜਪਾ ਸਰਕਾਰ ਵਿਕਾਸ ਦਾ ਢੰਡੋਰਾ ਪਿੱਟ ਰਹੀ ਹੈ, ਪ੍ਰੰੰਤੂ ਦੂਜੇ ਪਾਸੇ ਵੱਡੀ ਗਿਣਤੀ ਬੱਚਿਆਂ ਦੀਆਂ ਮੌਤਾਂ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅਜਿਹੀ ਦੁੱਖਦਾਈ ਘਟਨਾ ਉਪਰ ਉਤਰ ਪ੍ਰਦੇਸ਼ ਸਰਕਾਰ ਵਲੋਂ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਉਚ ਪੱਧਰੀ ਜਾਂਚ ਕਰਵਾ ਕੇ ਸਖ਼ਤ ਕਾਨੂੰਨੀ ਕਾਰਵਾਈ ਜਾਵੇ।ਉਨ੍ਹਾਂ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਮਿਹਨਤਕੱਸ਼ ਲੋਕਾਂ ਅਤੇ ਵਿਦਿਆਰਥੀ ਵਰਗ ਦੀ ਲੁੱਟ ਹੋ ਰਹੀ ਹੈ।ਪੀ.ਟੀ.ਏ ਫੰਡ ਦੇ ਨਾਮ ’ਤੇ ਵਿਦਿਆਰਥੀਆਂ ਤੋਂ ਫੀਸਾਂ ਵਸੂਲ ਕੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਤਨਖਾਹਾਂ ਦਿੱਤੀਆਂ ਜਾਂਦੀਆਂ ਹਨ ਜਦਕਿ ਤਨਖਾਹਾਂ ਦੇਣ ਦੀ ਜਿੰਮੇੇਵਾਰੀ ਪੰਜਾਬ ਸਰਕਾਰ ਦੀ ਹੈ।ਉਨ੍ਹਾਂ ਮੰਗ ਕੀਤੀ ਕਿ ਢਾਈ ਲੱਖ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਬੱਚਿਆਂ ਦੀ ਪੂਰੀ ਫੀਸ ਮੁਆਫ਼ ਕੀਤੀ ਜਾਵੇ, ਸਮੈਸਟਰ ਸਿਸਟਮ ਪ੍ਰਣਾਲੀ ਖਤਮ ਕੀਤੀ ਜਾਵੇ ਕਿਉ ਕਿ ਵਿਦਿਆਰਥੀਆਂ ਲਈ ਇਹ ਪ੍ਰਣਾਲੀ ਦੋਹਰੀ ਲੁੱਟ ਦਾ ਕਾਰਨ ਬਣ ਰਹੀ ਹੈ।ਉਨ੍ਹਾਂ ਵਿਦਿਆਰਥੀ ਵਰਗ ਨੂੰ ਆਪਣੇ ਹੱਕਾਂ ਖਾਤਰ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਿਦਿਆਰਥੀ ਮੰਗਾਂ ਮਨਵਾਉਣ ਲਈ 14 ਸਤੰਬਰ ਨੂੰ ਪਟਿਆਲਾ ਵਿਚ ਮੁੱਖ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ।ਜਿਸ ਵਿੱਚ ਵੱਡੀ ਗਿਣਤੀ ਵਿਚ ਪੰਜਾਬ ਭਰ ਤੋਂ ਵਿਦਿਆਰਥੀ ਪੁੱਜ ਰਹੇ ਹਨ।ਇਸ ਮੌਕੇ ਮਿਸ਼ਰਦੀਨ, ਖੁਸ਼ਵਿੰਦਰ ਸਿੰਘ, ਮਨਜੋਤ ਸਿੰਘ ਆਦਿ ਸ਼ਾਮਲ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media