ਬਠਿੰਡਾ, 19 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲਾ ਸਿੱਖਿਆ ਅਫਸਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ’ਚ ਪਹਾੜਿਆਂ ਦਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਛੇਂਵੀ ਤੋਂ ਅਠਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ 4 ਟੀਮਾਂ ਨੇ ਹਿੱਸਾ ਲਿਆ।ਜਿਸ ਵਿੱਚ ਪਹਿਲਾ ਸਥਾਨ ਟੀਮ (ਕਮਲ, ਕਿਰਨ ਕੌਰ ਅਤੇ ਸੌਰਵ) ਅਤੇ ਦੂਜਾ ਸਥਾਨ ਟੀਮ (ਅਰਸ਼ਦੀਪ ਸਿੰਘ ਰਤਨ, ਕਰਨ ਕੁਮਾਰ, ਰਵੀ ਕੁਮਾਰ) ਨੇ ਪ੍ਰਾਪਤ ਕੀਤਾ। ਇਸ ਮੌਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ।ਉਨਾਂ ਕਿਹਾ ਕਿ ਸਿੱਖਿਆ ਸਬੰਧੀ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਵਿੱਚ ਵਾਧਾ ਕਰਦੇ ਹਨ।ਵਿਦਿਆਰਥੀਆਂ ਨੂੰ ਕਈ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਂਦੇ ਰਹਿਣ ਦੀ ਆਸ ਵੀ ਪ੍ਰਗਟਾਈ।ਇਸ ਮੁਕਾਬਲੇ ਦੀ ਤਿਆਰੀ ਦੀ ਜਿੰਮੇਵਾਰੀ ਰੋਹਿਤ ਕੁਮਾਰ ਮੈਡਮ ਕੁਲਵਿੰਦਰ ਕੌਰ, ਮੈਡਮ ਜਸਪ੍ਰੀਤ ਕੌਰ ਨੇ ਬਾਖੂਬੀ ਨਿਭਾਈ।ਇਨਾਂ ਤੋਂ ਇਲਾਵਾ ਮੈਡਮ ਨਰਿੰਦਰਪਾਲ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਭਰਮਵੀਰ ਕੌਰ, ਮੈਡਮ ਹਰਜੀਤ ਕੌਰ, ਮੈਡਮ ਸੁਖਪਾਲ ਕੌਰ ਆਦਿ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media