Wednesday, November 18, 2026

ਬਾਬਾ ਫ਼ਰੀਦ ਸਕੂਲ ਬਠਿੰਡਾ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ

PPN1908201705ਬਠਿੰਡਾ, 19 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਪਬਲਿਕ ਸੀਨੀ. ਸੈਕੰ. ਸਕੂਲ ਬਠਿੰਡਾ ਵਿਖੇ ਪਹਿਲੀ ਸ਼੍ਰੇਣੀ ਤੋਂ ਲੈ ਕੇ ਦੱਸਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੂੰ 6 ਹਾਊਸਾਂ ਵਿੱਚ ਵੰਡਿਆ ਗਿਆ ਅਤੇ ਤਿੰਨ ਵਰਗਾਂ (ਪ੍ਰਾਇਮਰੀ, ਮਿਡਲ, ਹਾਈ) ਵਿੱਚ ਸੁੰਦਰ ਲਿਖਾਈ, ਭਾਸ਼ਣ, ਚਿੱਤਰਕਲਾ, ਸੋਲੋ ਡਾਂਸ, ਲੋਕ ਗੀਤ, ਕਵਿਤਾ ਉਚਾਰਣ ਅਤੇ ਆਮ ਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ ਸਨ।ਇਹਨਾਂ ਮੁਕਾਬਲਿਆਂ ਵਿੱਚ ਭਾਈ ਵੀਰ ਸਿੰਘ ਹਾਊਸ ਨੇ ਪਹਿਲਾ ਸਥਾਨ, ਰਵਿੰਦਰ ਨਾਥ ਟੈਗੋਰ ਹਾਊਸ ਨੇ ਦੂਸਰਾ ਸਥਾਨ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਪਹਿਲੇ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਉਨਾਂ ਦੇ ਹਾਊਸ ਇੰਚਾਰਜਾਂ ਨੂੰ ਵਧਾਈ ਦਿੱਤੀ।ਪਿ੍ਰੰਸੀਪਲ ਦਲਜੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭਰਪੂਰ ਹੌਸਲਾ ਅਫ਼ਜਾਈ ਕੀਤੀ।ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਹਨਾਂ ਮੁਕਾਬਲਿਆਂ ਦੁਆਰਾ ਆਪਣੀ ਕਲਾ ਨੂੰ ਬਾਹਰ ਕੱਢਣ ਤਾਂ ਜੋ ਅੰਦਰਲਾ ਕਲਾਕਾਰ ਬਾਹਰ ਆ ਕੇ ਆਪਣੀ ਕਾਬਲੀਅਤ ਦਿਖਾ ਸਕੇ।ਉਨਾਂ ਦੱਸਿਆ ਕਿ ਪੜਾਈ ਦੇ ਨਾਲ ਨਾਲ ਸਹਿ ਕਿਰਿਆਵਾਂ ਰਾਹੀਂ ਕਲਾ ਨੂੰ ਬਾਹਰ ਕੱਢਣ ਵਿੱਚ ਸਕੂਲ ਵੱਡੀ ਭੂਮਿਕਾ ਅਦਾ ਕਰ ਸਕਦੇ ਹਨ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …

Leave a Reply