ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਇਕ ਮਾਣਮੱਤੀ ਪ੍ਰਾਪਤੀ ਹੋਰ ਹੋਈ ਹੈ।ਸਕੂਲ ਦੀ ਪਹਿਲੀ ਕਲਾਸ ਦੀ ਵਿਦਿਆਰਥਣ ਸਾਇਸ਼ਾ ਨੂੰ 15 ਅਗਸਤ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ 71ਵੇਂ ਅਜਾਦੀ ਦਿਵਸ ਸਮਾਰੋਹ ਦੌਰਾਨ ਸਨਮਾਨਿਤ ਹੋਣ ਦਾ ਮਾਣ ਹਾਸਲ ਹੋਇਆ ਹੈ। ਇਹ ਸਨਮਾਨ ਸਾਇਸ਼ਾ ਨੂੰ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਿੰਚਾਈ ਤੇ ਊਰਜਾ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ, ਪੁਲਿਸ ਕਮਿਸ਼ਨਰ ਐੱਸਐੱਸ ਸ਼੍ਰੀਵਾਸਤਵ, ਡੀਸੀਪੀ ਅਮਰੀਕ ਸਿੰਘ ਪਵਾਰ, ਏ.ਡੀ.ਸੀ ਰਵਿੰਦਰ ਸਿੰਘ, ਏ.ਡੀ.ਸੀ ਵਿਕਾਸ ਹੀਰਾ ਆਦਿ ਉਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮਿਲਿਆ।
ਸਕੂਲ ਪੁੱਜਣ ਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਸਾਇਸ਼ਾ ਨੂੰ ਅਸ਼ੀਰਵਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਸਾਇਸ਼ਾ ਦੀ ਇਸ ਸ਼ਾਨਦਾਰ ਉਪਲਬਧੀ ਲਈ ਉਸ ਦੇ ਪਿਤਾ ਦਿਨੇਸ਼ ਅਤੇ ਮਾਂ ਰੇਖਾ ਨੂੰ ਮੁਬਾਰਕਾਂ ਦਿੱਤੀਆਂ।ਡਾ. ਨੀਰਾ ਸ਼ਰਮਾ ਨੇ ਅਸ਼ੀਰਵਾਦ ਦਿੰਦੇ ਹੋਏ ਹੋਰ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਸਨਮਾਨਿਤ ਹੋਣ ਵਾਲੀਆਂ ਸ਼ਹਿਰ ਦੀਆਂ ਵੱਖ-ਵੱਖ ਸ਼ਖਸੀਅਤਾਂ ਵਿਚ ਸਭ ਤੋਂ ਛੋਟੀ ਉਮਰ ਦੀ ਸ਼ਾਇਸ਼ਾ ਨੂੰ ਡਾਂਸ, ਐਕਟਿੰਗ ਅਤੇ ਮਾਡਲਿੰਗ ਜਰੀਏ ਛੋਟੀ ਉਮਰੇ ਹੀ ਵੱਡੀਆਂ ਪੁਲਾਂਘਾ ਪੁੱਟਣ ਸਦਕਾ ਮਿਲਿਆ ਹੈ। ਡਾਂਸ ਦੇ ਨਾਲ-ਨਾਲ ਉਸ ਨੂੰ ਐਕਟਿੰਗ ਅਤੇ ਮਾਡਲਿੰਗ ਦਾ ਸ਼ੌਂਕ ਵੀ ਹੈ। ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਦੇ ਇਕ ਪੰਜਾਬੀ ਗੀਤ ਵਿਚ ਵੀ ਕੰਮ ਕਰ ਚੁੱਕੀ ਹੈ।ਇਸ ਤੋਂ ਇਲਾਵਾ ਜਲੰਧਰ ਦੂਰਦਰਸ਼ਨ ਤੇ ਪ੍ਰੋਗਰਾਮ ‘ਤਾਰੇ ਜਮੀਨ ਪੇ’ ਵਿਚ ਦਰਸ਼ਕਾਂ ਦੇ ਰੂਬਰੂ ਹੋ ਚੁੱਕੀ ਹੈ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media