Thursday, November 19, 2026

ਸੰਤ ਲੋਂਗੋਵਾਲ ਦੀ ਬਰਸੀ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹਰੀ ਸਿੰਘ

PPN1908201707ਧੂਰੀ, 19 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੋਂਗੋਵਾਲ ਵਿਖੇ 20 ਅਗਸਤ ਨੂੰ ਮਨਾਈ ਜਾਣ ਵਾਲੀ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਸਬੰਧੀ ਜ਼ਿਲਾ ਭਰ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ । ਇਸ ਮੌਕੇ ਜ਼ਿਲੇ੍ਹ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਬੱਸਾਂ ਅਤੇ ਟਰੱਕਾਂ ਦੇ ਕਾਫਲੇ ਬਰਸੀ ਲਈ ਰਵਾਨਾ ਹੋਣਗੇ।ਇਸੇ ਲੜੀ ਤਹਿਤ ਹਲਕਾ ਧੂਰੀ ਤੋਂ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਵੱਡੀ ਗਿਣਤੀ ਵਿੱਚ ਬਰਸੀ ਵਿੱਚ ਸ਼ਮੂਲੀਅਤ ਕਰਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਹਰੀ ਸਿੰਘ ਨਾਭਾ ਨੇ ਕਰਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਮੈਂਬਰ ਰਾਜ ਸਭਾ ਪਾਸੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।ਇਸ ਮੌਕੇ ਸਾਬਕਾ ਚੇਅਰਮੈਨ ਸੁਖਪਾਲ ਸ਼ਰਮਾ, ਡਾ. ਰਾਜਵੀਰ ਸਿੰਘ ਲਸੋਈ, ਤਲਵੀਰ ਸਿੰਘ ਧਨੇਸਰ, ਗਮਦੂਰ ਸਿੰਘ ਜਵੰਧਾ ਸਰਪੰਚ, ਗੁਰਵਿੰਦਰ ਸਿੰਘ ਜਵੰਧਾ, ਮਲਕੀਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …

Leave a Reply