ਧੂਰੀ, 19 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਏ.ਪੀ ਇਨਕਲੇਵ ਵਿਖੇ ਕਲੋਨੀ ਦੇ ਮੁੱਖ ਰਸਤਿਆਂ `ਤੇ ਗੇਟ ਲਗਾਉਣ ਨੂੰ ਲੈ ਕੇ ਕਲੋਨੀ ਦੇ ਅਨੇਕਾਂ ਨਿਵਾਸੀਆਂ ਵੱਲੋਂ ਧਰਨਾ ਦੇ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਧਰਨੇ `ਤੇ ਬੈਠੇ ਮਹਿੰਦਰ ਸਿੰਘ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਅਮਰ ਨਾਥ, ਰਾਜਪਾਲ ਸਿੰਘ ਆਦਿ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਏ.ਪੀ ਇਨਕਲੇਵ ਕਲੋਨੀ ਵਿੱਚ ਰਹਿਣ ਵਾਲੇ ਕੁੱਝ ਲੋਕਾਂ ਵੱਲੋਂ ਸਰਕਾਰੀ ਰਸਤਿਆਂ ਉਪਰ ਗੈਰ ਕਾਨੂੰਨੀ ਢੰਗ ਨਾਲ ਗੇਟ ਲਗਾ ਕੇ ਇਥੋਂ ਲੰਘਣ ਵਾਲੇ ਲੋਕਾਂ ਲਈ ਮੁਸੀਬਤ ਖੜੀ ਕੀਤੀ ਜਾ ਰਹੀ ਹੈ ਅਤੇ ਇਹਨਾਂ ਲੋਕਾਂ ਵੱਲੋਂ ਰਾਤ ਨੂੰ ਇਹ ਗੇਟ ਬੰਦ ਕਰਵਾ ਦਿੱਤੇ ਜਾਂਦੇ ਹਨ।ਜਿਸ ਨਾਲ ਰਾਤ ਨੂੰ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਗੇਟ ਖੁਲਵਾਉਣ ਲਈ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਹਨਾਂ ਪ੍ਰਸ਼ਾਸਨ ਖਿਲਾਫ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਸ ਮਾਮਲੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਗੇਟ ਲੱਗਣ ਉਪਰੰਤ ਵੀ ਸਬੰਧਤ ਵਿਅਕਤੀਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ।ਜਿਸ ਨੂੰ ਲੈ ਕੇ ਉਹ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਇਸ ਮਾਮਲੇ ੱਿਵਚ ਦੋਵੇਂ ਪੱਖ ਅਦਾਲਤ ਵਿੱਚ ਵੀ ਚਾਰਾਜੋਈ ਕਰ ਰਹੇ ਹਨ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media