ਧੂਰੀ, 19 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੈਸ਼ਨਲ ਹੈਲਥ ਮਿਸ਼ਨ ਸਕੀਮ ਅਧੀਨ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ. ਗੁਰਸ਼ਰਨ ਸਿੰਘ ਦੇ ਦਿਸ਼ਾ-ਨਿਰੇਦਸ਼ਾਂ ਤਹਿਤ ਡਾ. ਅਮਰਪ੍ਰੀਤ ਸਿੰਘ ਦੀ ਟੀਮ ਵੱਲੋਂ ਲਛਮੀ ਬਾਗ ਮਿਡਲ ਸਕੂਲ ਧੂਰੀ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਵਿੱਚ ਮੈਡੀਕਲ ਟੀਮ ਵੱਲੋਂ ਲੱਗਭਗ 150 ਮਰੀਜ਼ਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ ਅਤੇ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਖਾਣ-ਪੀਣ ਦੀਆਂ ਵਸਤਾਂ ਬਾਰੇ ਸੁਚੇਤ ਕਰਦਿਆਂ ਲੋੜੀਦੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਡਾ. ਰਾਜਵੀਰ ਸਿੰਘ ਲਸੋਈ, ਬਲਵਿੰਦਰ ਸਿੰਘ ਸੇਖੋਂ, ਅਮਰੀਕ ਸਿੰਘ ਅਤੇ ਬੀਬੀ ਭਜਨ ਕੌਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media