Thursday, November 19, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲਾਇਆ ਇਕ ਰੋਜ਼ਾ ਯੋਗਾ ਕੈਂਪ

PPN1908201712ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -‘ਪਹਿਲਾ ਸੁੱਖ ਨਿਰੋਗੀ ਕਾਯਾ’ ਦੇ ਵਿਚਾਰ ਨੂੰ ਧਿਆਨ ’ਚ ਰੱਖਦਿਆਂ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਲਈ ਪ੍ਰਾਣਾਯਾਮ ਦੀ ਸਿਖਲਾਈ ਦੇਣ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇਕ ਰੋਜ਼ਾ ਯੋਗ ਕੈਂਪ ਲਗਾਇਆ ਗਿਆ।ਜਿਸ ਵਿਚ ਪਤੰਜਲੀ ਯੋਗ ਪੀਠ ਸੰਸਥਾ ਤੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਮੁੱਖ ਪ੍ਰਚਾਰਕ ਰਮਨ ਭਾਰਦਵਾਜ ਨੇ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ’ਚ ਯੋਗ ਅਤੇ ਪ੍ਰਾਣਾਯਾਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਕਪਾਲਭਾਤੀ, ਅਨੂਲੋਮਵਿਲੋਮ ਤੋਂ ਇਲਾਵਾ ਬਸਤ੍ਰਿਕਾ, ਉਜਾਈ, ਸਰਵਾਂਗ, ਤਾੜ, ਚਕ੍ਰ, ਭੁਜੰਗ ਅਤੇ ਸਰਵਾਂਗ ਆਦਿ ਆਸਨਾਂ ਨੂੰ ਕਰਨ ਦਾ ਸਮਾਂ, ਇਨ੍ਹਾਂ ਤੋਂ ਪ੍ਰਾਪਤ ਹੋਣ ਵਾਲੇ ਲਾਭ ਅਤੇ ਸਾਵਧਾਨੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਡੇ ਜੀਵਨ ’ਚ ਆਯੁਰਵੇਦ ਦੀ ਮਹੱਤਤਾ ਅਤੇ ਐਕਯੂਪ੍ਰੈਸ਼ਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਖਾਣ ਪੀਣ ਸ਼ੁਧ ਅਤੇ ਸਾਦਾ ਰੱਖਣ ਅਤੇ ਸਵਦੇਸ਼ੀ ਵਸਤੂਆਂ ਅਪਨਾਉਣ ਸਬੰਧੀ ਜ਼ੋਰ ਦਿੱਤਾ ਅਤੇ ਦੱਸਿਆ ਕਿ ਰੋਜ਼ ਪ੍ਰਾਣਾਯਾਮ ਕਰਨ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਇਸ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ।
ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਵਾਮੀ ਰਾਮਦੇਵ ਵੱਲੋਂ ਚਲਾਈ ਜਾ ਰਹੀ ਯੋਗਾ ਦੀ ਲਹਿਰ ਨਾਲ ਲੱਖਾਂ ਲੋਕਾਂ ਨੂੰ ਲਾਭ ਮਿਲਿਆ ਹੈ ਅਤੇ ਪ੍ਰਾਣਾਯਾਮ ਨੂੰ ਅਪਨਾ ਕੇ ਅਸੀ ਨਿਰੋਗੀ ਜੀਵਨ ਪ੍ਰਾਪਤ ਕਰ ਸਕਦੇ ਹਾਂ ਅਤੇ ਮਹਿੰਗੀਆਂ ਦਵਾਈਆਂ ਦੇ ਖਰਚਿਆਂ ਤੋਂ ਵੀ ਬਚ ਸਕਦੇ ਹਾਂ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਕਾਲਜ ਵੱਲੋਂ ਵੱਡੇ ਪੱਧਰ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਜਿਹੇ ਯੋਗ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਨੇ ਯੋਗਾ ਕੈਂਪ ਲਗਵਾਉਣ ਲਈ ਪ੍ਰੋ. ਹਰਸ਼ ਕੁਮਾਰ ਦੁਆਰਾ ਕੀਤੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਜਗਦੀਪ ਕੌਰ, ਪ੍ਰੋ. ਰੋਹਿਤ ਕਾਕੜੀਆ, ਪ੍ਰੋ. ਗਗਨਦੀਪ ਕੌਰ, ਪ੍ਰੋ. ਸ਼ਵਿਤਾ ਸ਼ਰਮਾ, ਪ੍ਰੋ. ਪਵਨਦੀਪ ਕੌਰ, ਪ੍ਰੋ. ਸੁਖਬੀਰ ਕੌਰ ਅਤੇ ਪ੍ਰੋ. ਸ਼ਿਵਮਯੰਕ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …

Leave a Reply