ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੁਸਤਕਾਂ ਦੀ ਪ੍ਰਦਰਸ਼ਨੀ ਬੁਕ ਵੈਨ ਦੁਆਰਾ ਲਗਾਈ ਗਈ।ਇਸ ਸੰਬੰਧੀ ਗੁਰੂ ਨਾਨਕ ਅਧਿਐਨ ਵਿਭਾਗ ਦੇ ਡਾ. ਮਨਵਿੰਦਰ ਸਿੰਘ ਨੇ ਜਾਣਕਾਰੀ ਦਿਤੀ ਕਿ ਇਹ ਪ੍ਰਦਰਸ਼ਨੀ ਪ੍ਰੋ. ਸੁਬੋਧ ਕੁਮਾਰ, ਡੀਨ ਅਕਾਦਮਿਕ ਮਾਮਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਝਾਅ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪੁਰਜ਼ੋਰ ਮੰਗ ਨੂੰ ਦੇਖਦੇ ਹੋਈ ਲਗਾਈ ਗਈ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਪ੍ਰਦਰਸ਼ਨੀ ਦੀ ਪ੍ਰਵਾਨਗੀ ਦੇ ਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ।ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਖ-ਵਖ ਵਿਸ਼ਿਆਂ ਨਾਲ ਸੰਬੰਧਿਤ ਪੁਸਤਕਾਂ ਨੂੰ ਖਰੀਦਣ ਲਈ ਭਾਰੀ ਉਤਸ਼ਾਹ ਦੇਖਿਆ ਗਿਆ।ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੈਸ ਐਂਡ ਪਬਲੀਕੇਸ਼ਨ ਵਿਭਾਗ ਦੇ ਡਾਇਰੈਕਟਰ ਪ੍ਰੋ. ਸਰਬਜਿੰਦਰ ਸਿੰਘ ਨੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਸਾਹਿਬ, ਡੀਨ ਅਕਾਦਮਿਕ ਅਤੇ ਰਜਿਸਟਰਾਰ ਸਾਹਿਬ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media