Thursday, November 19, 2026

ਯੂਨੀਵਰਸਿਟੀ ਦੇ ਅਧਿਆਪਕ ਅਤੇ ਕਰਮਚਾਰੀ ਨੂੰ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਬ੍ਰੇਰੀ ਐਂਡ ਇਨਫਰਮੇਸ਼ਨ PPN1908201715ਸਾਇੰਸ ਦੀ ਪ੍ਰੋਫੈਸਰ ਡਾ. ਅੰਮ੍ਰਿਤਪਾਲ ਕੌਰ ਨੂੰ ਉਨ੍ਹਾਂ ਵੱਲੋਂ ਲਾਇਬ੍ਰੇਰੀ ਦੇ ਖੇਤਰ ਵਿਚ ਪਾਏ ਗਏ ਯੋਗਦਾਨ ਅਤੇ ਪ੍ਰਾਪਤੀਆਂ ਅਤੇ ਯੂਨੀਵਰਸਿਟੀ ਦੇ ਹੀ ਸੁਰੱਖਿਆ ਵਿਭਾਗ ਦੇ ਕਰਮਚਾਰੀ ਸ੍ਰੀ ਅਵਤਾਰ ਸਿੰਘ, ਸਾਬਕਾ ਫੌਜੀ ਨੂੰ ਉਨ੍ਹਾਂ ਦੀਆਂ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਸਦਕਾ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ 15 ਅਗਸਤ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ ਹੈ।ਇਸ ਇਨਾਮ ਵਿਚ ਸਰਟੀਫਿਕੇਟ ਤੋਂ ਇਲਾਵਾ ਯਾਦਗਾਰੀ ਚਿੰਨ੍ਹ ਸ਼ਾਮਿਲ ਸੀ। ਉਨ੍ਹਾਂ ਨੂੰ ਇਹ ਸਨਮਾਨ ਇਰੀਗੇਸ਼ਨ ਅਤੇ ਪਾਵਰ ਮਨਿਸਟਰ ਸ੍ਰੀ ਰਾਣਾ ਗੁਰਜੀਤ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰਦਾਨ ਕੀਤਾ ਗਿਆ। ਯੂਨੀਵਰਸਿਟੀ ਦੇ ਸਰੱਖਿਆ ਅਧਿਕਾਰੀ ਸ੍ਰੀ ਸੁਖਦੇਵ ਸਿੰਘ ਧੰਜਲ ਨੇ ਸ੍ਰੀ ਅਵਤਾਰ ਸਿੰਘ ਇਸ ਪ੍ਰਾਪਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …

Leave a Reply